ਪਤਨੀ ਤੋਂ ਤੰਗ ਆਏ ਪਤੀ ਨੇ ਜ਼ਿੰਦਗੀ ਮੁਕਾਈ

ਪਤਨੀ ਤੋਂ ਤੰਗ ਆਏ ਪਤੀ ਨੇ ਜ਼ਿੰਦਗੀ ਮੁਕਾਈ

ਇਕਬਾਲ ਸਿੰਘ ਸ਼ਾਂਤ
ਲੰਬੀ, 7 ਅਗਸਤ

ਪਿੰਡ ਮਿੱਡੂਖੇੜਾ ਵਿੱਚ ਪਤਨੀ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਉਸ ਦੇ ਪਤੀ ਨੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਉਸ ਨੂੰ ਨੂੰਹ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਮਾਮਲਾ ਨਾਜਾਇਜ਼ ਸਬੰਧਾਂ ਦੇ ਸ਼ੱਕ ਨਾਲ ਜੁੜਿਆ ਹੋਇਆ ਹੈ। 87 ਸਾਲਾ ਦਇਆ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਆਖਿਆ ਕਿ ਉਸ ਦੇ ਲੜਕੇ ਗੁਰਮੇਜ ਸਿੰਘ ਦਾ ਪਤਨੀ ਨਾਲ ਝਗੜਾ ਰਹਿੰਦਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸਾਹਬ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨਾਲ ਨਾਜਾਇਜ਼ ਸਬੰਧ ਸਨ। ਉਸ ਨੇ ਕਿਹਾ ਕਿ ਗੁਰਮੇਜ ਸਿੰਘ ਦਾ ਪਤਨੀ ਨਾਲ ਝਗੜਾ ਹੋਇਆ। ਇਸ ਮਗਰੋਂ ਉਸ ਨੇ ਕਾਫੀ ਸ਼ਰਾਬ ਪੀਤੀ ਅਤੇ ਫਿਰ ਕੋਈ ਗਲਤ ਚੀਜ਼ ਨਿਗਲ ਗਿਆ। ਬਾਅਦ ਵਿੱਚ ਗੁਰਮੇਜ ਸਿੰਘ ਦੀ ਮੌਤ ਹੋ ਗਈ। ਮੁੱਦਈ ਦਾ ਦੋਸ਼ ਹੈ ਕਿ ਗੁਰਮੇਜ ਸਿੰੰਘ ਨੇ ਉਸ ਦੀ ਪਤਨੀ ਪਰਵਿੰਦਰ ਕੌਰ ਤੋਂ ਤੰਗ ਆ ਕੇ ਜ਼ਿੰਦਗੀ ਨੂੰ ਮੁਕਾ ਲਿਆ। ਲੰਬੀ ਪੁਲੀਸ ਨੇ ਦਇਆ ਸਿੰਘ ਦੇ ਬਿਆਨਾਂ ‘ਤੇ ਆਈ.ਪੀ.ਸੀ. ਦੀ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।  

ਸੜਕ ਹਾਦਸੇ ’ਚ ਪਤੀ ਦੀ ਮੌਤ; ਪਤਨੀ ਜ਼ਖ਼ਮੀ

ਬਠਿੰਡਾ: ਬਠਿੰਡਾ-ਡੱਬਵਾਲੀ ਰੋਡ ’ਤੇ ਪਿੰਡ ਜੋਧਪੁਰ ਰੋਮਾਣਾ ਨੇੜੇ ਅੱਜ ਸਵੇਰੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਮੌਕੇ ’ਤੇ ਪੁੱਜੇ ਸਹਾਰਾ ਵੈੱਲਫੇਅਰ ਦੀ ਟੀਮ ਦੇ ਵਰਕਰਾਂ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਡੱਬਵਾਲੀ ਵੱਲੋਂ ਆ ਰਹੇ ਸਨ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ  ਪਿੱਛੇ ਬੈਠੀ ਉਸ ਦੀ ਪਤਨੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਰਘਵੀਰ ਸਿੰਘ (65) ਪੁੱਤਰ ਹਜ਼ੂਰਾ ਸਿੰਘ ਵਾਸੀ ਟੇਬੂਆਣਾ (ਹਰਿਆਣਾ) ਵਜੋਂ ਹੋਈ ਜਦੋਂ ਕਿ ਉਸ ਦੀ ਪਤਨੀ ਮਨਜੀਤ ਕੌਰ (60) ਹਸਪਤਾਲ ਵਿਚ ਜੇਰੇ ਇਲਾਜ ਹੈ। ਪਤਾ ਲੱਗਾ ਹੈ ਰਘਵੀਰ ਸਿੰਘ ਆਪਣੀ ਪਤਨੀ ਨਾਲ ਸਵੇਰੇ ਕੈਂਸਰ ਹਸਪਤਾਲ ਬਠਿੰਡਾ ਤੋਂ ਦਵਾਈ ਲੈਣ ਆ ਰਿਹਾ ਸੀ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All