ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ

ਭਵਿੱਖੀ ਯੋਜਨਾਵਾਂ ਤੇ ਸਾਲਾਨਾ ਹਿਸਾਬ-ਕਿਤਾਬ ਬਾਰੇ ਚਰਚਾ
ਅਰੁਣ ਮੈਮੋਰੀਅਲ ਹਾਲ ’ਚ ਮੀਟਿੰਗਕਰਦੇ ਹੋਏ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰ।
Advertisement

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਅਰੁਣ ਮੈਮੋਰੀਅਲ ਹਾਲ ਵਿੱਚ ਹੋਈ। ਇਸ ਦੌਰਾਨ ਐਸੋਸੀਏਸ਼ਨ ਵੱਲੋਂ ਪ੍ਰਾਪਤੀਆਂ, ਭਵਿੱਖ ਲਈ ਯੋਜਨਾਵਾਂ ਅਤੇ ਸਾਲਾਨਾ ਹਿਸਾਬ ਕਿਤਾਬ ’ਤੇ ਚਰਚਾ ਕੀਤੀ ਗਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਸ਼ੁਰੂ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਵਿਵੇਕ ਸਿੰਧਵਾਨੀ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮ ਰਾਜਿੰਦਰ ਗੁਪਤਾ ਦੀ ਦੂਰਦਰਸ਼ੀ ਅਗਵਾਈ ਹੇਠ ਐਸੋਸੀਏਸ਼ਨ ਦਿਨੋਂ ਦਿਨ ਨਵੀਆਂ ਉੱਚਾਈਆਂ ਹਾਸਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਦੇ 19 ਖਿਡਾਰੀ ਸੂਬਾ ਪੱਧਰ ਲਈ ਚੁਣੇ ਗਏ ਹਨ ਜਦਕਿ 9 ਖਿਡਾਰੀ ਸਿੱਧੇ ਸਟੇਟ ਟੀਮ ਵਿੱਚ ਸ਼ਾਮਲ ਕੀਤੇ ਗਏ ਹਨ। ਇਹ ਜ਼ਿਲ੍ਹੇ ਲਈ ਵੱਡੀ ਮਾਣ ਵਾਲੀ ਗੱਲ ਹੈ। ਉਨ੍ਹਾਂ ਖਾਸ ਤੌਰ ’ਤੇ ਖਿਡਾਰਨ ਪ੍ਰਿਅੰਕਾ ਦਾ ਜ਼ਿਕਰ ਕੀਤਾ, ਜੋ ਅੰਡਰ-23 ਟੀਮ ਦੀ ਪ੍ਰਧਾਨ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਖਿਡਾਰਨ ਅਕਸੀਤਾ ਨੇ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਟਰਾਇਲ ਦੇ ਕੇ ਬਰਨਾਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆ ਹਾਈ ਸਕੂਲ ਵਿੱਚ ਐਸੋਸੀਏਸ਼ਨ ਵੱਲੋਂ ਨਵਾਂ ਕੋਚਿੰਗ ਸੈਂਟਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਸੈਂਕੜੇ ਵਿਦਿਆਰਥੀ ਨਿਯਮਿਤ ਤੌਰ ’ਤੇ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਸ ਵੇਲੇ ਜ਼ਿਲ੍ਹੇ ਵਿੱਚ ਲਗਪਗ 250 ਖਿਡਾਰੀ ਐਸੋਸੀਏਸ਼ਨ ਨਾਲ ਰਜਿਸਟਰਡ ਹਨ। ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਅਗਲੇ ਸਾਲ ਦੇ ਪ੍ਰਾਜੈਕਟਾਂ ਅਤੇ ਖੇਡਾਂ ਨੂੰ ਹੋਰ ਮਜ਼ਬੂਤੀ ਦੇਣ ਲਈ ਕੀਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਹਾਊਸ ਨੂੰ ਜਾਣਕਾਰੀ ਦਿੱਤੀ ਅਤੇ ਉਹਨਾਂ ਲਈ ਮੈਂਬਰਾਂ ਤੋਂ ਸਹਿਮਤੀ ਮੰਗੀ। ਫਾਇਨਾਂਸ ਸਕੱਤਰ ਸੰਜੇ ਗਰਗ ਨੇ ਐਸੋਸੀਏਸ਼ਨ ਦੀ ਸਲਾਨਾ ਰਿਪੋਰਟ ਪੇਸ਼ ਕਰਕੇ ਵਿੱਤੀ ਹਾਲਾਤਾਂ ਬਾਰੇ ਵੇਰਵਾ ਦਿੱਤਾ। ਮੀਟਿੰਗ ਦੌਰਾਨ ਹਾਊਸ ਵੱਲੋਂ ਐਸੋਸੀਏਸ਼ਨ ਦੀਆਂ ਯੋਜਨਾਵਾਂ ਅਤੇ ਖਿਡਾਰੀਆਂ ਨੂੰ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਲਈ ਸਾਰਿਆਂ ਨੇ ਆਪਣਾ ਸਹਿਯੋਗ ਯਕੀਨੀ ਬਣਾਇਆ।

Advertisement

Advertisement
Show comments