ਪਿਸਤੌਲ ਮਾਮਲੇ ਵਿੱਚ ਇੱਕ ਹੋਰ ਕਾਬੂ
ਨਾਜਾਇਜ਼ ਹਥਿਆਰਾਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੜਾਗੁੜਾ ਪੁਲੀਸ ਨੇ ਨਾਕਾਬੰਦੀ ਦੌਰਾਨ ਮਹੱਤਵਪੂਰਨ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਜਾਇਜ਼ ਪਿਸਤੌਲ ਬਰਾਮਦ ਕਰਨ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਾਜੇਸ਼ ਕੁਮਾਰ ਨੇ...
Advertisement
ਨਾਜਾਇਜ਼ ਹਥਿਆਰਾਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੜਾਗੁੜਾ ਪੁਲੀਸ ਨੇ ਨਾਕਾਬੰਦੀ ਦੌਰਾਨ ਮਹੱਤਵਪੂਰਨ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਜਾਇਜ਼ ਪਿਸਤੌਲ ਬਰਾਮਦ ਕਰਨ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਗੁਰਸਿਮਰਨ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਸੰਦੀਪ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਚੇਤੇ ਰਹੇ ਕਿ ਬੀਤੀ 14 ਨਵੰਬਰ ਨੂੰ ਸੀ ਆਈ ਏ ਸਟਾਫ ਪੁਲੀਸ ਸਿਰਸਾ ਦੀ ਟੀਮ ਨੇ ਦੌਲਤਪੁਰ ਖੇੜਾ ਰੋਡ ਬੜਾਗੁੜ੍ਹਾ ਤੋਂ ਇੱਕ ਕਾਰ ਵਿੱਚ ਸਵਾਰ ਇੱਕ ਨੌਜਵਾਨ ਨੂੰ ਇੱਕ 315 ਬੋਰ ਨਾਜਾਇਜ਼ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਬੜਾਗੁੜ੍ਹਾ ਪੁਲੀਸ ਨੇ ਪੰਜਵੇਂ ਮੁਲਜ਼ਮ ਲਖਬੀਰ ਸਿੰਘ ਵਾਸੀ ਪਿੰਡ ਕਮਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
×

