DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti-Drug Drive: ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ

ਬਠਿੰਡਾ ਦੇ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਗਤ ਮੰਡੀ ਦੀਆਂ ਕੁਝ ਬਸਤੀਆਂ ਅਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ। ਇਸ ਲਈ ਪੁਲੀਸ ਵੱਲੋਂ 20 ਪੁਲੀਸ ਟੀਮਾਂ...

  • fb
  • twitter
  • whatsapp
  • whatsapp
featured-img featured-img
ਸੰਗਤ ਕਲਾਂ ਵਿੱਚ ਤਲਾਸ਼ੀ ਲੈਂਦੀ ਹੋਈ ਪੁਲੀਸ।
Advertisement

ਬਠਿੰਡਾ ਦੇ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੰਗਤ ਮੰਡੀ ਦੀਆਂ ਕੁਝ ਬਸਤੀਆਂ ਅਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ।

ਇਸ ਲਈ ਪੁਲੀਸ ਵੱਲੋਂ 20 ਪੁਲੀਸ ਟੀਮਾਂ ਕਾਇਮ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚ ਕਰੀਬ 220 ਪੁਲੀਸ ਮੁਲਾਜ਼ਮ ਸ਼ਾਮਲ ਹੋਏ। ਪੁਲੀਸ ਟੀਮਾਂ ਵੱਲੋਂ ਸ਼ੱਕੀ ਥਾਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉੱਥੇ ਰਹਿੰਦੇ ਲੋਕਾਂ ਤੋਂ ਪੁੱਛ-ਪੜਤਾਲ ਵੀ ਕੀਤੀ ਗਈ ਅਤੇ ਨਸ਼ਿਆਂ ਨਾਲ ਜੁੜੇ ਸ਼ੱਕੀਆਂ ’ਤੇ ਨਜ਼ਰ ਰੱਖੀ ਗਈ। ਇਸ ਦੌਰਾਨ ਪੁਲੀਸ ਨੇ ਕੁਝ ਵਿਅਕਤੀਆਂ ਨੂੰ ਹਿਰਾਸਤ ’ਚ ਵੀ ਲਿਆ ਹੈ। ਐੱਸ ਪੀ ਹੈੱਡਕੁਆਰਟਰ ਜਗਦੀਸ਼ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਹਮਣੇ ਆਈ ਸੀ। ਪੁਲੀਸ ਨੇ ਅੱਜ ਵੱਡੇ ਪੱਧਰ ’ਤੇ ਸਰਚ ਅਪਰੇਸ਼ਨ ਚਲਾਇਆ।

Advertisement

ਬਠਿੰਡਾ ਪੁਲੀਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
×