ਆਂਵਲਾ ਨੇ ਸੀਵਰੇਜ ਸਿਸਟਮ ਦਾ ਨੀਂਹ ਪੱਥਰ ਰੱਖਿਆ

ਆਂਵਲਾ ਨੇ ਸੀਵਰੇਜ ਸਿਸਟਮ ਦਾ ਨੀਂਹ ਪੱਥਰ ਰੱਖਿਆ

ਸੀਵਰੇਜ ਸਿਸਟਮ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਰਮਿੰਦਰ ਸਿੰਘ ਆਂਵਲਾ।

ਟੋਨੀ ਛਾਬੜਾ

ਜਲਾਲਾਬਾਦ, 12 ਮਾਰਚ

ਫਿਰੋਜ਼ਪੁਰ ਰੋਡ ’ਤੇ ਸਥਿਤ ਸ੍ਰੀ ਰਾਮ ਸ਼ਰਣਮ ਪਿੰਡ, ਆਈਟੀਆਈ, ਸਤਸੰਗ ਘਰ ਅਤੇ ਆਸ ਪਾਸ ਵੱਸੇ ਹੋਰ ਹਜ਼ਾਰਾਂ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੀਵਰੇਜ ਸਿਸਟਮ ਨੂੰ ਜਲਾਲਾਬਾਦ ਨਾਲ ਜੋੜਨ ਦੇ ਪੰਜਾਹ ਲੱਖ ਰੁਪਏ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਅੱਜ ਸ੍ਰੀ ਰਾਮ ਸ਼ਰਣਮ ਪਿੰਡ ਵਿੱਚ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਰੱਖਿਆ। ਇਸ ਮੌਕੇ ਪਿੰਡ ਦੇ ਸਰਪੰਚ ਦਵਿੰਦਰ ਕੁੱਕੜ ਨੇ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ’ਤੇ ਵਿਧਾਇਕ ਦਾ ਧੰਨਵਾਦ ਕੀਤਾ। ਵਿਧਾਇਕ ਆਂਵਲਾ ਨੇ ਕਿਹਾ ਕਿ ਜੋ ਵੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਉਹ ਉਸ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਦਸ ਸਾਲ ਪਾਵਰ ਹੁੰਦੇ ਹੋਏ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਾ ਹੱਲ ਕਰ ਸਕਣਾ ਅਕਾਲੀ ਸਰਕਾਰ ਦੀ ਨਾਲਾਇਕੀ ਅਤੇ ਨਿਕੰਮੀ ਕਾਰਗੁਜ਼ਾਰੀ ਰਹੀ ਹੈ। ਇਸ ਮੌਕੇ ਵਿਧਾਇਕ ਨੇ ਪਿੰਡ ਨਾਲ ਸਬੰਧਤ ਨੌਜਵਾਨਾਂ ਦੀਆਂ ਦੋ ਕਲੱਬਾਂ ਨੂੰ ਕ੍ਰਿਕਟ ਕਿੱਟਾਂ ਵੀ ਵੰਡੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All