ਭਗਤਾ ਭਾਈ: ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਜਤਿੰਦਰ ਸਿੰਘ ਭੱਲਾ ਨੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਅਤੇ ਵਾਟਰ ਸੈਨੀਟੇਸ਼ਨ ਵਿਭਾਗ ਵਿੱਚ ਸਾਫ-ਸੁਥਰਾ ਅਤੇ ਸੁਚੱਜਾ ਪ੍ਰਬੰਧ ਚਲਾਉਣ ਲਈ ਧੰਨਵਾਦ ਕਰਦੇ ਹੋਏ ਪੰਜਾਬ ਵਿੱਚ ਵਧਾਏ ਗਏ ਕੁਲੈਕਟਰ ਰੇਟਾਂ ਉਪਰ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ। ਸ੍ਰੀ ਭੱਲਾ ਨੇ ਕਿਹਾ ਕਿ ਮਾਲ ਮੰਤਰੀ ਜਿੰਪਾ ਨੇ ਉਨ੍ਹਾਂ ਦੀ ਅਪੀਲ ਨੂੰ ਪੂਰਨ ਗੰਭੀਰਤਾ ਨਾਲ ਸੁਣਦੇ ਹੋਏ ਸੂਬੇ ’ਚ ਵਧਾਏ ਗਏ ਕੁਲੈਕਟਰ ਰੇਟਾਂ ਉਪਰ ਮੁੜ ਨਜ਼ਰਸਾਨੀ ਕਰਨ ਦਾ ਭਰੋਸਾ ਦਿਵਾਇਆ ਹੈ। ਪੱਤਰ ਪ੍ਰੇਰਕ