ਧਨੌਲਾ: ਪਿੰਡ ਕੋਠੇ ਅਕਾਲਗੜ੍ਹ ਅਤੇ ਗੋਬਿੰਦਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਫਸਲ ਵੇਚਣ ਲਈ ਕਿਸਾਨਾਂ ਨੂੰ ਆੜ੍ਹਤੀਆਂ ਕੋਲ ਫਰਦਾਂ ਦੇਣ ਲਈ ਕਿਹਾ ਗਿਆ ਹੈ। ਕੋਠੇ ਅਕਾਲਗੜ੍ਹ ਦੇ ਪ੍ਰਧਾਨ ਗੁਰਵਿੰਦਰ ਬੜਿੰਗ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਫਰਦਾਂ ਨਾ ਦਿੱਤੀਆਂ ਜਾਣ ਕਿਉਂਕਿ ਸਰਕਾਰ ਦਾ ਇਹ ਫੈਸਲਾ ਕਿਸਾਨ ਵਿਰੋਧੀ ਹੈ। -ਪੱਤਰ ਪ੍ਰੇਰਕ