ਭੁੱਚੋ ਮੰਡੀ: ਭੁੱਚੋ ਪੁਲੀਸ ਚੌਕੀ ਦੇ ਇੰਚਾਰਜ ਗੋਬਿੰਦ ਸਿੰਘ ਨੇ ਸ਼ਹਿਰ ਦੀਆਂ ਵਪਾਰਕ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਸੁਰੱਖਿਆ ਕਾਇਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗਸ਼ਤ ਵਧਾ ਦਿੱਤੀ ਹੈ ਅਤੇ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਗੈਰ ਸਮਾਜਿਕ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵਪਾਰੀਆਂ ਨੂੰ ਬਾਜ਼ਾਰਾਂ ਵਿੱਚ ਚੌਕੀਦਾਰ ਰੱਖਣ ਅਤੇ ਦੁਕਾਨਾਂ ਤੇ ਘਰਾਂ ਅੱਗੇ ਸੀਸੀਟੀਵੀ ਕੈਮਰੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਬਾਂਸਲ, ਭਾਜਪਾ ਆਗੂ ਰਾਜੀਵ ਟੀਨੂੰ, ਸੰਜੀਵ ਮਹਿਤਾ, ਕਾਂਗਰਸੀ ਆਗੂ ਮੁਕੇਸ਼ ਸ਼ਰਮਾ, ਨਰੇਸ਼ ਕਾਕਾ, ਵਿਕਰਮ ਸਿੰਗਲਾ, ਸੁਰਿੰਦਰ ਸਿੰਗਲਾ ਅਤੇ ਵਿਮਲ ਗੋਇਲ ਹਾਜ਼ਰ ਸਨ। -ਪੱਤਰ ਪ੍ਰੇਰਕ