ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੂਸੀ ਫੌਜ ’ਚ ਭਰਤੀ ਨੌਜਵਾਨ ਨੂੰ ਵਾਪਸ ਲਿਆਉਣ ਦੀ ਅਪੀਲ

ਪਿੰਡ ਚੱਕ ਕੰਨੀਆਂ ਕਲਾਂ ਦਾ ਰਹਿਣ ਵਾਲਾ ਹੈ ਬੂਟਾ ਸਿੰਘ
Advertisement

ਪਿੰਡ ਚੱਕ ਕੰਨੀਆਂ ਕਲਾਂ ਦੇ ਨੌਜਵਾਨ ਬੂਟਾ ਸਿੰਘ ਨੂੰ ਰੂਸ ਤੋਂ ਵਾਪਸ ਭਾਰਤ ਲਿਆਉਣ ਦੀ ਪਰਿਵਾਰ ਨੇ ਅਪੀਲ ਕੀਤੀ ਹੈ। ਨੌਜਵਾਨ ਬੂਟਾ ਸਿੰਘ ਇੱਕ ਸਾਲ ਪਹਿਲਾਂ ਮਾਸਕੋ ਵਿੱਚ ਪੜ੍ਹਾਈ ਲਈ ਗਿਆ ਸੀ ਜਿੱਥੇ ਫੌਜ ਨੇ ਉਸ ਸਮੇਤ ਹੋਰਨਾਂ ਨੌਜਵਾਨਾਂ ਨੂੰ ਧੋਖੇ ਨਾਲ ਫੌਜ ਵਿੱਚ ਭਰਤੀ ਕਰ ਲਿਆ। ਨੌਜਵਾਨ ਬੂਟਾ ਸਿੰਘ ਦੇ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਸਾਲ ਪਹਿਲਾਂ ਉਸ ਨੂੰ ਮਾਸਕੋ ਪੜ੍ਹਾਈ ਲਈ ਭੇਜਿਆ ਗਿਆ ਸੀ ਜਿੱਥੇ ਕੰਮ ਦੀ ਭਾਲ ਵਿੱਚ ਉਸ ਦੀ ਦੀ ਮੁਲਾਕਾਤ ਫੌਜ ਦੇ ਏਜੰਟਾਂ ਨਾਲ ਹੋ ਗਈ। ਫੌਜੀ ਏਜੰਟਾਂ ਨੇ ਹੋਰਨਾਂ ਨੌਜਵਾਨਾਂ ਦੇ ਨਾਲ ਉਸ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਫ਼ੌਜੀ ਕੈਂਪ ਵਿੱਚ ਭੇਜ ਦਿੱਤਾ ਜਿੱਥੋਂ ਉਨ੍ਹਾਂ ਨੂੰ ਟੋਲੀਆਂ ਦੇ ਰੂਪ ਵਿੱਚ ਯੂਕਰੇਨ ਜੰਗ ਲਈ ਭੇਜਿਆ ਜਾ ਰਿਹਾ ਹੈ। ਰਾਮ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਬੂਟਾ ਸਿੰਘ ਨਾਲ ਗੱਲ ਹੋਈ ਸੀ ਲੇਕਿਨ ਲੰਘੇ ਕੱਲ੍ਹ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਸ ਦੇ ਲੜਕੇ ਨੂੰ ਬੰਦੀ ਬਣਾ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਬੂਟਾ ਸਿੰਘ ਪਰਿਵਾਰ ਦਾ ਇਕਲੌਤਾ ਸਹਾਰਾ ਹੈ। ਉਸ ਮੁਤਾਬਕ ਉਨ੍ਹਾਂ ਪਰਿਵਾਰ ਦੀ ਖੁਸ਼ਹਾਲੀ ਲਈ ਆਪਣੇ ਨੌਜਵਾਨ ਪੁੱਤਰ ਨੂੰ ਵਿਦੇਸ਼ ਰੂਸ ਭੇਜਣ ਦਾ ਫੈਸਲਾ ਲਿਆ ਸੀ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਕਿ ਉਸ ਦੇ ਇਕਲੌਤੇ ਸਹਾਰੇ ਨੂੰ ਵਾਪਸ ਲਿਆਉਣ ਲਈ ਚਾਰਾਜੋਈ ਕੀਤੀ ਜਾਵੇ।

Advertisement
Advertisement
Show comments