ਪੱਤਰ ਪ੍ਰੇਰਕ
ਭੁੱਚੋ ਮੰਡੀ, 18 ਅਕਤੂਬਰ
ਐਂਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗੁਰੂ ਹਰਗੋਬਿੰਦ ਥਰਮਲ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾਈ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਸੋਧੇ ਹੋਏ ਪੇਅ ਸਕੇਲ ਲਾਗੂ ਕਰਵਾਉਣ ਲਈ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੁਆਰਾ ਕੀਤੇ ਜਾ ਰਹੇ ਸੰਘਰਸ਼ਾਂ ਦੇ ਬਰਾਬਰ ਕਿਸੇ ਵੀ ਜਥੇਬੰਦੀ ਨੂੰ ਆਪਣੇ ਪੱਧਰ ’ਤੇ ਸੰਘਰਸ਼ੀ ਪ੍ਰੋਗਰਾਮ ਨਹੀਂ ਦੇਣਾ ਚਾਹੀਦਾ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸੰਘਰਸ਼ ਕਮੇਟੀ ਵੱਲੋਂ 30 ਅਕਤੂਬਰ ਤੱਕ ਮੋਰਿੰਡਾ ਵਿੱਚ ਮੁੱਖ ਮੰਤਰੀ ਦੀ ਕੋਠੀ ਮੂਹਰੇ ਚੱਲ ਰਹੇ ਪੱਕੇ ਧਰਨੇ ਵਿੱਚ ਸ਼ਾਮਲ ਹੋਣ।