ਬਾਲ ਪੁਰਸਕਾਰ ਲਈ 31 ਤੱਕ ਰਜਿਸਟ੍ਰੇਸ਼ਨ ਕਰਨ ਦੀ ਅਪੀਲ
ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ...
Advertisement
ਡੀਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹੋਣ।
Advertisement
Advertisement