ਬੀਕੇਯੂ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਹਰਾ ਪੀਰ ਪਿੰਡ ਸਨ੍ਹੇਰ ਵਿੱਚ ਹੋਈ। ਇਸ ਦੌਰਾਨ ਕਿਸਾਨ ਆਗੂ ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ, ਦਰਸ਼ਨ ਸਿੰਘ ਮੀਹਾਂਸਿੰਘ ਵਾਲਾ, ਪ੍ਰੀਤਮ ਸਿੰਘ, ਗੁਰਚਰਨ ਸਿੰਘ ਨੂਰਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਹੋਏ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਹੜ੍ਹ ਪੀੜਤ ਪਰਿਵਾਰਾਂ ਦੀ ਢੁੱਕਵੀਂ ਮਦਦ ਕਰਨੀ ਚਾਹੀਦੀ ਹੈ। ਹੜ੍ਹਾਂ ਕਾਰਨ ਕਿਸਾਨ, ਦੁਕਾਨਦਾਰ ਅਤੇ ਹਰ ਵਰਗ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀ ਕਣਕ ਦੀ ਬਿਜਾਈ ਲਈ ਹੁਣ ਤੋਂ ਹੀ ਖਾਦ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣਾ ਚੰਗਾ ਕਦਮ ਹੈ, ਇਹ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਹੈ। ਦਰਸ਼ਨ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਵਧਿਆ ਹੈ।
ਇਸ ਮੌਕੇ ਮਨਦੀਪ ਸਿੰਘ, ਹਰਪ੍ਰੀਤ ਸਿੰਘ ਲੌਂਗੋਦੇਵਾ, ਜਗਪਾਲ ਸਿੰਘ ਸੋਢੀਵਾਲਾ, ਹਰਪਾਲ ਸਿੰਘ ਪੰਡੋਰੀ, ਭੁਪਿੰਦਰ ਸਿੰਘ ਮਨੇਸ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ ਹਰਦਾਸਾ, ਪਰਮਿੰਦਰ ਸਿੰਘ ਬੱਢਾ, ਪਰਮਜੀਤ ਵਿਦਿਆਰਥੀ, ਡਾ. ਬਲਜਿੰਦਰ ਸਿੰਘ, ਸਰਵਨ ਸਿੰਘ, ਗੁਰਚਰਨ ਸਿੰਘ, ਸੁਖਰਾਜ ਸਿੰਘ ਜ਼ੀਰਾ, ਤਰਸੇਮ ਸਿੰਘ ਜ਼ੀਰਾ ਆਦਿ ਹਾਜ਼ਰ ਸਨ।