ਪੱਤਰ ਪ੍ਰੇਰਕ
ਮਾਨਸਾ, 2 ਮਾਰਚ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ ਨੇ ਕਿਹਾ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦਿਵਾਉਣ ਦੇ ਮੰਤਵ ਨੂੰ ਲੈ ਕੇ ਹਾਈ ਕੋਰਟ ਹਮੇਸ਼ਾ ਹੀ ਯਤਨਸ਼ੀਲ ਰਹੀ ਹੈ। ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਪੰਜਾਬ ਵਿਚ ਲਗਾਈ ਜਾ ਰਹੀ ਹੈੈ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ 12 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਲੋਕ ਅਦਾਲਤਾਂ ਦਾ ਪੂਰਾ ਲਾਹਾ ਲੈਣ ਦੀ ਅਪੀਲ ਕੀਤੀ।