ਗੈਂਗਸਟਰਾਂ ਦੀਆਂ ਅਪੀਲਾਂ ਕੁਰਾਹੇ ਪਾਉਣ ਵਾਲੀਆਂ: ਚਰਨ ਕੌਰ : The Tribune India

ਗੈਂਗਸਟਰਾਂ ਦੀਆਂ ਅਪੀਲਾਂ ਕੁਰਾਹੇ ਪਾਉਣ ਵਾਲੀਆਂ: ਚਰਨ ਕੌਰ

ਗੈਂਗਸਟਰਾਂ ਦੀਆਂ ਅਪੀਲਾਂ ਕੁਰਾਹੇ ਪਾਉਣ ਵਾਲੀਆਂ: ਚਰਨ ਕੌਰ

ਪਿੰਡ ਮੂਸਾ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਈ ਬੀਬੀ ਚਰਨ ਕੌਰ।

ਪੱਤਰ ਪ੍ਰੇਰਕ

ਮਾਨਸਾ, 25 ਸਤੰਬਰ

ਪਿੰਡ ਮੂਸਾ ਵਿੱਚ ਸਮਾਗਮ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਭਵਿੱਖ ਖ਼ੁਦ ਸੰਵਾਰਨਾ ਚਾਹੀਦਾ ਹੈ। ਗੈਂਗਸਟਰਾਂ ਦੀਆਂ ਅਪੀਲਾਂ ਉਨ੍ਹਾਂ ਨੂੰ ਕੁਰਾਹੇ ਪਾਉਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਚਾਰ ਮਹੀਨੇ ਬੀਤਣ ਮਗਰੋਂ ਵੀ ਕਿਸੇ ਸਰਕਾਰ ਨੂੰ ਇਨਸਾਫ਼ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਇਸ ਤੋਂ ਘੱਟ ਸਜ਼ਾ ਉਨ੍ਹਾਂ ਨਾਲ ਬੇਇਨਸਾਫ਼ੀ ਹੋਵੇਗੀ।

ਪੰਜਾਬੀ ਗਾਇਕ ਦੇ ਯਾਦਗਾਰ ’ਤੇ ਜਾਣ ਵਾਲੇ ਪ੍ਰਸ਼ੰਸਕਾਂ ਨੇ ਅੱਜ ਮੰਗ ਕੀਤੀ ਕਿ ਗੈਂਗਸਟਰ ਆਪਸੀ ਵੈਰ-ਵਿਰੋਧ ਕੱਢਣ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਨਾਮ ਨਾ ਵਰਤਣ। ਪ੍ਰਸ਼ੰਸਕ ਕੁਲਦੀਪ ਸਿੰਘ ਨੇ ਕਿਹਾ ਕਿ ਨਗੌਰ ਵਿੱਚ ਹੋਏ ਸੰਦੀਪ ਬਿਸ਼ਨੋਈ ਦੇ ਕਤਲ ਨੂੰ ਕਿਸੇ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਕਿਹਾ ਜਾ ਰਿਹਾ ਹੈ ਜਦੋਂਕਿ ਉਸ ਦਾ ਮੂਸੇਵਾਲਾ ਦੇ ਪਰਿਵਾਰ ਜਾਂ ਪ੍ਰਸ਼ੰਸਕਾਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਮੌਤ ਦਾ ਬਦਲਾ ਉਸ ਦੇ ਮਾਪੇ ਕਾਨੂੰਨ ਰਾਹੀਂ ਲੈਣਗੇ।

ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਦੇ ਦੋਸ਼ ’ਚ ਕਾਬੂ ਪ੍ਰਿਆਵਰਤ ਫੌਜੀ ਤੇ ਹੋਰਨਾਂ ਕੋਲੋਂ ਜੇਲ੍ਹਾਂ ਵਿੱਚੋਂ ਜੋ ਮੋਬਾਈਲ ਫੋਨ ਫੜੇ ਗਏ ਹਨ, ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਪ੍ਰਸ਼ੰਸਕਾਂ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਅਦਾਲਤੀ ਕਾਰਵਾਈ ਤੇਜ਼ ਕਰ ਕੇ ਕਾਤਲਾਂ ਨੂੰ ਫਾਂਸੀ ਦਿੱਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All