DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਟਾਕੇ ਵੇਚਣ ਦੇ ਲਾਇਸੈਂਸ ਲੈਣ ਲਈ ਅਰਜ਼ੀਆਂ ਮੰਗੀਆਂ

ਪੱਤਰ ਪ੍ਰੇਰਕ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਡਾਇਰੈਕਟਰ ਇੰਡਸਟਰੀਜ਼ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਐਕਟ 2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਲਾਰਜ਼ੀ ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਡਾਇਰੈਕਟਰ ਇੰਡਸਟਰੀਜ਼ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਐਕਸਪਲੋਸਿਵ ਐਕਟ 2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਲਾਰਜ਼ੀ ਲਾਇਸੈਂਸ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਲੋੜੀਂਦੀ ਫ਼ੀਸ ਨਿਰਧਾਰਤ ਰੇਸ਼ੋ (60:40) ਵਿੱਚ ਭਰ ਕੇ ਆਪਣੀ ਦਰਖਾਸਤ ਚਲਾਨ ਦੀ ਕਾਪੀ ਅਤੇ ਸਵੈ ਘੋਸ਼ਣਾ ਸਮੇਤ ਸਬੰਧਤ ਸੇਵਾ ਕੇਂਦਰਾਂ ਰਾਹੀਂ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿੱਚ ਪੇਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ, ਮਾਨਸਾ ਦੇ ਦਫ਼ਤਰ ਵਿੱਚ 13 ਅਕਤੂਬਰ ਨੂੰ ਬਾਅਦ ਦੁਪਹਿਰ ਡਰਾਅ ਆਫ ਲਾਟਸ ਰਾਹੀਂ ਇਹ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ।

Advertisement

Advertisement
Advertisement
×