ਐੱਨ ਡੀ ਏ ਪ੍ਰੀਖਿਆ ਦੀ ਤਿਆਰੀ ਲਈ ਅਰਜ਼ੀਆਂ ਮੰਗੀਆਂ
ਮਾਨਸਾ ਦੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ ਆਰ ਐੱਸ ਏ ਐੱਫ...
Advertisement
ਮਾਨਸਾ ਦੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ ਆਰ ਐੱਸ ਏ ਐੱਫ ਪੀ ਆਈ) ਮੁਹਾਲੀ ਵਿੱਚ ਐੱਨ ਡੀ ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ 16ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ ਪੋਰਟਲ ’ਤੇ ਜਾਕੇ 15 ਦਸੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਇਮਤਿਹਾਨ 4 ਜਨਵਰੀ 2026 ਨੂੰ ਹੋਵੇਗਾ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ’ਤੇ ਉਪਲੱਬਧ ਹਨ।
Advertisement
Advertisement
×

