ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਪੱਤਰ ਪ੍ਰੇਰਕ ਮਾਨਸਾ, 13 ਜੂਨ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ ਹੈ। ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ...
Advertisement

ਪੱਤਰ ਪ੍ਰੇਰਕ

ਮਾਨਸਾ, 13 ਜੂਨ

Advertisement

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ ਹੈ। ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ। ਉਨ੍ਹਾਂ ਕਿਹਾ ਕਿ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲਬਧੀ ਕੀਤੀ ਹੋਵੇ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ, ਤਾਂ ਜੋ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ, ਕਮਰਾ ਨੰਬਰ 27/33, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Advertisement