ਸ਼ਹਿਣਾ: ਕਸਬਾ ਸ਼ਹਿਣਾ ਦੇ ਨੌਜਵਾਨ ਕਿਸਾਨ ਆਗੂ ਬੱਬੂ ਸਿੰਘ ਪੰਧੇਰ ਨੂੰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਿਸ਼ਨ 2022 ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਆਲ ਇੰਡੀਆ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਪੰਜਾਬ ਦੇ ਇੰਚਾਰਜ ਰਸਪਾਲ ਸਿੰਘ ਵੱਲੋਂ ਕਸਬਾ ਸ਼ਹਿਣਾ ਦੇ ਨੌਜਵਾਨ ਆਗੂ ਬੱਬੂ ਸਿੰਘ ਪੰਧੇਰ ਦੀਆਂ ਸਰਗਰਮੀਆਂ ਨੂੰ ਦੇਖਦਿਆਂ ਹੋਇਆਂ ਉਸ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੱਬੂ ਪੰਧੇਰ ਨੇ ਕਿਹਾ ਕਿ ਜਲਦੀ ਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਮਜ਼ਬੂਤੀ ਲਈ ਜ਼ਿਲ੍ਹੇ ਦੇ ਪਿੰਡਾਂ ‘ਚ ਇਕਾਈਆਂ ਗਠਿਤ ਕੀਤੀਆਂ ਜਾਣਗੀਆਂ। ਇਸ ਮੌਕੇ ਬਿੰਦਰ ਸਿੰਘ, ਗੁਰਮੁੱਖ ਸਿੰਘ, ਕਰਨਵੀਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ