DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਮਾਗਮਾਂ ਦੌਰਾਨ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਜੋਗਿੰਦਰ ਸਿੰਘ ਮਾਨ ਮਾਨਸਾ, 28 ਜੁਲਾਈ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ’ਚ ਇਕ ਦਹਾਕੇ ਤੋਂ ਕੰਮ ਕਰ ਰਹੇ 12,500 ਸਿੱਖਿਆ ਪ੍ਰੋਵਾਈਡਰ, ਈਜੀਐੱਸ, ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਰੈਗੂਲਰ ਕਰਨ ਤੋਂ ਬਾਅਦ ਮਾਨਸਾ ਜ਼ਿਲ੍ਹੇ 530 ਵਾਲੰਟੀਅਰ ਅਧਿਆਪਕਾਂ ਨੂੰ...
  • fb
  • twitter
  • whatsapp
  • whatsapp
featured-img featured-img
ਭੁੱਚੋ ਖੁਰਦ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਵਾਂ ਨੂੰ ਨਿਯੁਕਤੀ ਪੱਤਰ ਵੰਡਦੀ ਹੋਈ ‘ਆਪ’ ਆਗੂ ਕਮਲਜੀਤ ਕੌਰ।-ਫੋਟੋ: ਪਵਨ ਗੋਇਲ
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 28 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ’ਚ ਇਕ ਦਹਾਕੇ ਤੋਂ ਕੰਮ ਕਰ ਰਹੇ 12,500 ਸਿੱਖਿਆ ਪ੍ਰੋਵਾਈਡਰ, ਈਜੀਐੱਸ, ਐੱਸਟੀਆਰ, ਏਆਈਈ, ਆਈਈਵੀ ਵਾਲੰਟੀਅਰਾਂ ਨੂੰ ਅੱਜ ਰੈਗੂਲਰ ਕਰਨ ਤੋਂ ਬਾਅਦ ਮਾਨਸਾ ਜ਼ਿਲ੍ਹੇ 530 ਵਾਲੰਟੀਅਰ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਪੱਤਰ ਦਿੱਤੇ ਗਏ। ਮਾਨਸਾ ਜ਼ਿਲ੍ਹੇ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਰੂਬੀ ਬਾਂਸਲ ਦੀ ਅਗਵਾਈ 530 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਉਨ੍ਹਾਂ ਨੂੰ ਪੱਤਰ ਜਾਰੀ ਕੀਤੇ ਗਏ। ਸਮੂਹ ਸਕੂਲਾਂ ’ਚ ਇਸ ਸਬੰਧੀ ਸਮਾਗਮ ਹੋਏ। ਵੱਖ-ਵੱਖ ਥਾਵਾਂ ’ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੀ ਪਤਨੀ ਅਨੀਤਾ ਸਿੰਗਲਾ, ਡਿਪਟੀ ਡੀਈਓ ਗੁਰਲਾਭ ਸਿੰਘ, ਬਲਾਕ ਸਿੱਖਿਆ ਅਫ਼ਸਰ ਅਮਨਦੀਪ ਸਿੰਘ ਅਤੇ ਸਮੂਹ ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਸਾਹਿਬਾਨ ਦੀ ਅਗਵਾਈ ’ਚ ਵਲੰਟੀਅਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਹੋਣ ’ਤੇ ਵਧਾਈ ਦਿੱਤੀ ਗਈ।

ਭੁੱਚੋ ਮੰਡੀ (ਪਵਨ ਗੋਇਲ): ਅੱਜ ਆਮ ਆਦਮੀ ਪਾਰਟੀ ਦੀ ਹਲਕਾ ਭੁੱਚੋ ਮੰਡੀ ਦੀ ਕੋ-ਆਰਡੀਨੇਟਰ ਕਮਲਜੀਤ ਕੌਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਭੁੱਚੋ ਖੁਰਦ ਵਿੱਚ ਪੰਜ ਅਧਿਆਪਕਾਵਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਅਧਿਆਪਕਾਵਾਂ ਵਿੱਚ ਮਹਿੰਦਰ ਕੌਰ, ਵੀਰਪਾਲ ਕੌਰ, ਬਿਮਲਾ ਦੇਵੀ, ਸੰਦੀਪ ਕੌਰ ਅਤੇ ਗੁਰਪ੍ਰੀਤ ਕੌਰ ਸ਼ਾਮਲ ਹਨ। ਮੁੱਖ ਅਧਿਆਪਕਾ ਪਿੰਕੀ ਰਾਣੀ ਨੇ ਕਮਲਜੀਤ ਕੌਰ ਦਾ ਧੰਨਵਾਦ ਕੀਤਾ।

ਜ਼ੀਰਾ (ਹਰਮੇਸ਼ ਨੀਲੇਵਾਲਾ): ਸਿੱਖਿਆ ਵਾਲੰਟੀਅਰ ਦੇ ਤੌਰ ’ਤੇ ਵੱਖ-ਵੱਖ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਲੰਬੇ ਸਮੇਂ ਦੇ ਇੰਤਜ਼ਾਰ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਪੱਕੇ ਕਰਦਿਆਂ ਨਿਯੁਕਤੀ ਪੱਤਰ ਭੇਜੇ ਗਏ। ਇਸ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਮਾਡਲ ਸਕੂਲ ਜ਼ੀਰਾ ਵਿੱਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਡਿਪਟੀ ਡੀਈਓ ਫਿਰੋਜ਼ਪੁਰ ਰਾਕੇਸ਼ ਸ਼ਰਮਾ ਵੱਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਪੇ ਗਏ।

ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਪੱਕੇ ਆਰਡਰ ਝੂਠੇ ਦੱਸੇ

ਮਾਨਸਾ ਵਿੱਚ ਨਿਯੁਕਤੀ ਪੱਤਰਾਂ ਦੀਆਂ ਕਾਪੀਆਂ ਸਾੜਦੇ ਹੋਏ ਅਧਿਆਪਕ।-ਫੋਟੋ:ਸੁਰੇਸ਼

ਮਾਨਸਾ (ਪੱਤਰ ਪ੍ਰੇਰਕ): ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਪੱਕੇ ਕਰਨ ਦੇ ਤਾਜ਼ਾ ਨਿਯੁਕਤੀ ਪੱਤਰਾਂ ਨੂੰ ਝੂਠਾ ਕਰਾਰ ਦਿੰਦਿਆਂ ਮਾਨਸਾ ਜ਼ਿਲ੍ਹਾ ਕਚਹਿਰੀਆਂ ਸਾਹਮਣੇ ਪੱਕੇ ਆਰਡਰਾਂ ਦੀਆਂ ਕਾਪੀਆਂ ਨੂੰ ਸਾੜਿਆ। ਉਨ੍ਹਾਂ ਦੁੱਖ ਜ਼ਾਹਿਰ ਕੀਤਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਵੀ ਹੁਣ ਕੱਚੇ ਅਧਿਆਪਕਾਂ ਨਾਲ ਕੋਝੇ ਮਜ਼ਾਕ ਕਰਨ ਲੱਗੀ ਹੈ। ਕੱਚੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਪੰਜਾਬ ਭਰ ’ਚ ਅੱਜ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਸਿਰਫ਼ ਡਰਾਮਾ ਕੀਤਾ ਗਿਆ ਹੈ, ਜਦੋਂ ਕਿ ਨਿਯੁਕਤੀ ਪੱਤਰਾਂ ’ਚ ਕਿਧਰੇ ਵੀ ਰੈਗੂਲਰ ਸ਼ਬਦ ਨਹੀਂ ਲੱਭਦਾ। ਕੱਚੇ ਅਧਿਆਪਕਾਂ ਦੀ ਹਮਾਇਤ ’ਤੇ ਆਈਆਂ ਰੈਗੂਲਰ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਅਗਲੇ ਦਿਨਾਂ ਦੌਰਾਨ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀਆਂ ਸਾੜਦਿਆਂ ‘ਆਪ’ ਦੀ ਹਕੂਮਤ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ 12500 ਕੱਚੇ ਅਧਿਆਪਕਾਂ ਨੂੰ ਰੈਗੂਲਰ ਆਰਡਰ ਦੇਣ ਦਾ ਡਰਾਮਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਸਿਰਫ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਮਾਮੂਲੀ ਵਾਧਾ ਕਰਕੇ ਸਰਕਾਰ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ। ਅਧਿਆਪਕ ਆਗੂ ਅਮੋਲਕ ਸਿੰਘ ਡੇਲੂਆਣਾ ਨੇ ਕਿਹਾ ਕਿ ਸਰਕਾਰ ਦੀ ਇਸ ਚਾਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
×