ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 284 ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਜਾਰੀ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਪਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਪਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ ਗਰੀਬ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਰ ਪਰਿਵਾਰ ਨੂੰ ਆਪਣੀ ਛੱਤ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਰਾਸ਼ੀ ਚਾਰ ਹਿੱਸਿਆਂ ਵਿੱਚ ਦਿੱਤੀ ਜਾਵੇਗੀ। ਵਿਧਾਇਕ ਸੇਖੋਂ ਨੇ ਕਿਹਾ ਕਿ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਘਰ ਦੇ ਨਕਸ਼ੇ ਵੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੇ ਦਫਤਰ ਵਿੱਚੋਂ ਬਿਨਾਂ ਫੀਸ ਦੇ ਪਾਸ ਕੀਤੇ ਜਾਣਗੇ।

