ਗਿੱਦੜਬਾਹਾ (ਪੱਤਰ ਪ੍ਰੇਰਕ) ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਗਿੱਦੜਬਾਹਾ ਆੜ੍ਹਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਥੇ ਦਾਣਾ ਮੰਡੀ ਵਿੱਚ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਐਸੋਸੀਏਸ਼ਨ ਦੇ ਪ੍ਰਧਾਨ ਨਵਨੀਤ ਕੁਮਾਰ ਮੌਂਟੀ, ਅਨਿਲ ਗਰਗ ਲੀਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਤੋਂ ਆੜਤੀਆਂ ਨੂੰ ਦੂਰ ਰੱਖਿਆ ਗਿਆ ਹੈ, ਜੋ ਆੜ੍ਹਤੀਆਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੋਰਨਾਂ ਫਸਲਾਂ ਦੀ ਖਰੀਦ ਸਮੇਂ ਆੜ੍ਹਤੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਢਾਈ ਪ੍ਰਤੀਸ਼ਤ ਕਮਿਸ਼ਨ ਦਿੱਤਾ ਜਾਂਦਾ ਹੈ ਤਾਂ ਮੂੰਗੀ ਦੀ ਖਰੀਦ ਸਮੇਂ ਆੜ੍ਹਤੀਆਂ ਨੂੰ ਖਰੀਦ ਤੋਂ ਦੂਰ ਕਿਉਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆੜ੍ਹਤੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਵੇ ਨਹੀਂ ਤਾਂ ਉਹ ਸੰਘਰਸ਼ ਨੂੰ ਸੂਬਾ ਪੱਧਰ ਤੇ ਲੈਕੇ ਜਾਣਗੇ।