ਅਰੋੜਬੰਸ ਸਭਾ ਵੱਲੋਂ ਵਿਦਿਆਰਥੀਆਂ ਦੇ ਸਨਮਾਨ ਦਾ ਫ਼ੈਸਲਾ
ਕੋਟਕਪੂਰਾ: ਅਰੋੜਬੰਸ ਸਭਾ ਕੋਟਕਪੂਰਾ ਦੀ ਕਾਰਜਕਾਰਨੀ ਦੀ ਮੀਟਿੰਗ ਆਸਾ ਸਿੰਘ ਯਾਦਗਾਰੀ ਕੰਨਿਆਂ ਕੰਪਿਊਟਰ ਸੈਂਟਰ ’ਤੇ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪ੍ਰੈੱਸ...
Advertisement
ਕੋਟਕਪੂਰਾ: ਅਰੋੜਬੰਸ ਸਭਾ ਕੋਟਕਪੂਰਾ ਦੀ ਕਾਰਜਕਾਰਨੀ ਦੀ ਮੀਟਿੰਗ ਆਸਾ ਸਿੰਘ ਯਾਦਗਾਰੀ ਕੰਨਿਆਂ ਕੰਪਿਊਟਰ ਸੈਂਟਰ ’ਤੇ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪ੍ਰੈੱਸ ਸਕੱਤਰ ਗੁਰਮੀਤ ਸਿੰਘ ਮੀਤਾ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਕੰਪਿਊਟਰ ਸੈਂਟਰ ਦੇ ਸਟਾਫ ਦੀ ਤਨਖਾਹ ਵਿੱਚ 1-7-2025 ਤੋਂ ਵਾਧਾ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਅਰੋੜਾ ਬਰਾਦਰੀ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਵੀ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਵਿਤੀ ਸਹਾਇਤਾ ਦੇਣ ਦਾ ਵੀ ਮਤਾ ਪਾਸ ਹੋਇਆ। ਇਸ ਮੌਕੇ ਧਰਮਵੀਰ ਸਿੰਘ ਰਾਜੂ, ਮਨਮੋਹਨ ਸਿੰਘ ਚਾਵਲਾ, ਸਿਮਰਨਜੀਤ ਸਿੰਘ ਮੱਕੜ, ਭੁਪਿੰਦਰ ਸਿੰਘ ਪਾਲੀ, ਬਲਵੰਤ ਸਿੰਘ ਅਰਨੇਜਾ ਅਤੇ ਜਸਪਾਲ ਮਖੀਜਾ ਨੇ ਵੀ ਆਪਣੇ ਸੁਝਾਅ ਦਿੱਤੇ। -ਪੱਤਰ ਪ੍ਰੇਰਕ
Advertisement
Advertisement
×