ਘਰ ’ਚ ਦਾਖ਼ਲ ਹੋ ਕੇ ਭੰਨ-ਤੋੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
ਪੱਤਰ ਪ੍ਰੇਰਕ ਅਬੋਹਰ, 18 ਜੂਨ ਸਿਟੀ ਪੁਲੀਸ ਨੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰਸ਼ਦੀਪ ਉਰਫ਼ ਹਰਸ਼ਦੀਪ ਸਿੰਘ ਵਾਸੀ ਜੰਮੂ ਬਸਤੀ ਅਬੋਹਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਜੱਜ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ...
Advertisement
ਪੱਤਰ ਪ੍ਰੇਰਕ
ਅਬੋਹਰ, 18 ਜੂਨ
Advertisement
ਸਿਟੀ ਪੁਲੀਸ ਨੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰਸ਼ਦੀਪ ਉਰਫ਼ ਹਰਸ਼ਦੀਪ ਸਿੰਘ ਵਾਸੀ ਜੰਮੂ ਬਸਤੀ ਅਬੋਹਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਜੱਜ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਥਾਣਾ ਇੰਚਾਰਜ ਪਰਮਜੀਤ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਸ਼ਮੀਲਾ ਰਾਣੀ ਪਤਨੀ ਸੋਹਣ ਸਿੰਘ ਵਾਸੀ ਪੰਜਪੀਰ ਨਗਰ ਦੇ ਬਿਆਨ ’ਤੇ ਪੁਲੀਸ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ।
Advertisement
×