ਸਾਢੇ ਪੰਜ ਕਿਲੋ ਹੈਰੋਇਨ ਤੇ ਨਗਦੀ ਸਣੇ ਗ੍ਰਿਫ਼ਤਾਰ
ਥਾਣਾ ਸਦਰ ਜ਼ੀਰਾ ਪੁਲੀਸ ਨੇ ਪੰਜ ਕਿਲੋ 500 ਗ੍ਰਾਮ ਹੈਰੋਇਨ, ਪੰਜਾਹ ਹਜ਼ਾਰ ਰੁਪਏ ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ...
Advertisement
ਥਾਣਾ ਸਦਰ ਜ਼ੀਰਾ ਪੁਲੀਸ ਨੇ ਪੰਜ ਕਿਲੋ 500 ਗ੍ਰਾਮ ਹੈਰੋਇਨ, ਪੰਜਾਹ ਹਜ਼ਾਰ ਰੁਪਏ ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲੀਸ ਪਾਰਟੀ ਹਲਕਾ ਜ਼ੀਰਾ ਅੰਦਰ ਗਸ਼ਤ ਕਰ ਰਹੇ ਸਨ ਤਾਂ ਪਿੰਡ ਹਰਦਾਸਾ ਦੇ ਨਜ਼ਦੀਕ ਇੱਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ, ਜੋ ਪੁਲੀਸ ਨੂੰ ਦੇਖ ਕੇ ਘਬਰਾ ਗਿਆ ’ਤੇ ਮੌਕੇ ਤੋਂ ਫਰਾਰ ਹੋਣ ਲੱਗਾ। ਭੱਜਣ ਲੱਗੇ ਉਸ ਦਾ ਮੋਟਰਸਾਈਕਲ ਫਿਸਲਣ ਕਾਰਨ ਉਹ ਡਿੱਗ ਪਿਆ। ਪੁਲੀਸ ਨੇ ਉਕਤ ਵਿਅਕਤੀ ਨੂੰ ਸ਼ੱਕ ਹੇਠ ਕਾਬੂ ਕਰਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਰਛਪਾਲ ਸਿੰਘ ਉਰਫ਼ ਪੀਕੇ ਵਾਸੀ ਚੱਕ ਦੋਨਾ (ਮਮਦੋਟ) ਦੱਸਿਆ।
Advertisement
Advertisement