ਦੋ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਰੀਬ 2 ਕਰੋੜ ਕੀਮਤ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਤੋਤੀ ਵਾਸੀ ਰਾਣੀਆਂ ਹਾਲ ਵਾਸੀ ਆਨੰਦ ਵਿਹਾਰ,...
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਰੀਬ 2 ਕਰੋੜ ਕੀਮਤ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਤੋਤੀ ਵਾਸੀ ਰਾਣੀਆਂ ਹਾਲ ਵਾਸੀ ਆਨੰਦ ਵਿਹਾਰ, ਪ੍ਰੇਮ ਨਗਰ ਸਿਰਸਾ ਵਜੋਂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਏਐਨਸੀ ਦੇ ਇੰਚਾਰਜ ਰਾਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਇਕ ਟੀਮ ਏਐੱਸਆਈ ਵਿਨੋਦ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਟੀਮ ਨੂੰ ਸੂਚਨਾ ਮਿਲੀ ਕਿ ਇਕ ਮੋਟਰਸਾਈਕਲ ਸਵਾਰ ਹੈਰੋਇਨ ਦੀ ਵੱਡੀ ਖੇਪ ਸਪਲਾਈ ਕਰਨ ਦੀ ਕੋਸ਼ਿਸ਼ ਵਿੱਚ ਹੈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ’ਤੇ ਆਉਂਦੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਮੋਟਰਸਾਈਕਲ ਭੱਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਘੇਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਜੋਖਣ ’ਤੇ 588 ਗਰਾਮ ਬਣੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਰਕਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।