ਹੰਢਿਆਇਆ ’ਚ ਭੁੱਕੀ ਸਣੇ ਗ੍ਰਿਫ਼ਤਾਰ
ਹੰਢਿਆਇਆ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਚੌਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਬਾਹਰੋਂ ਭੁੱਕੀ ਚੂਰਾ ਪੋਸਤ ਲਿਆ ਕੇ ਕਸਬਾ ਹੰਢਿਆਇਆ ਅਤੇ ਇਸ ਦੇ ਆਸ-ਪਾਸ ਦੇ ਏਰੀਏ...
Advertisement
ਹੰਢਿਆਇਆ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਚੌਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਬਾਹਰੋਂ ਭੁੱਕੀ ਚੂਰਾ ਪੋਸਤ ਲਿਆ ਕੇ ਕਸਬਾ ਹੰਢਿਆਇਆ ਅਤੇ ਇਸ ਦੇ ਆਸ-ਪਾਸ ਦੇ ਏਰੀਏ ਵਿੱਚ ਵੇਚਦਾ ਸੀ। ਹੰਢਿਆਇਆ ਪੁਲੀਸ ਪਾਰਟੀ ਨੇ ਸੁਰਜੀਤ ਸਿੰਘ ਨੂੰ ਹੰਢਿਆਇਆ ਰੋਡ ਖੁੱਡੀ ਕਲਾਂ ਤੋਂ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 2 ਕਿਲੋ 500 ਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ ਡੀ ਪੀ ਐੱਸ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਹੌਲਦਾਰ ਜਗਦੇਵ ਸਿੰਘ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
Advertisement
Advertisement