ਸੱਤ ਕਿਲੋ ਭੁੱਕੀ ਸਮੇਤ ਕਾਬੂ
ਨਿੱਜੀ ਪੱਤਰ ਪ੍ਰੇਰਕ ਮਖੂ, 31 ਮਈ ਥਾਣਾ ਮਾਖੂ ਪੁਲੀਸ ਵੱਲੋਂ ਸੱਤ ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ...
Advertisement
ਨਿੱਜੀ ਪੱਤਰ ਪ੍ਰੇਰਕ
ਮਖੂ, 31 ਮਈ
Advertisement
ਥਾਣਾ ਮਾਖੂ ਪੁਲੀਸ ਵੱਲੋਂ ਸੱਤ ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਰਾਜਸਥਾਨ ਫੀਡਰ ਨਹਿਰ ਦੀ ਪਟੜੀ ’ਤੇ ਇੱਕ ਵਿਅਕਤੀ ਬੈਠਾ ਦਿਖਾਈ ਦਿੱਤਾ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਉਸ ਦਾ ਨਾਮ-ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਗੁਰਪਾਲ ਸਿੰਘ ਉਰਫ ਗੱਗੂ ਵਾਸੀ ਪਿੰਡ ਮਿੱਠੇ (ਮਖੂ) ਦੱਸਿਆ। ਪੁਲੀਸ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ ਸੱਤ ਕਿਲੋ ਭੁੱਕੀ ਬਰਾਮਦ ਹੋਈ। ਪੁਲੀਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
Advertisement