ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 21 ਅਕਤੂਬਰ 2025 ਤੱਕ ਕੁੱਲ 2,59,192 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 2,35,324 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਦੌਰਾਨ ਡੀ ਸੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਖਰੀਦੇ ਝੋਨੇ ਦੀ 486.41 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 101218 ਮੀਟਰਿਕ ਟਨ, ਮਾਰਕਫ਼ੈੱਡ 52,903, ਪਨਸਪ 51,556, ਪੰਜਾਬ ਵੇਅਰਹਾਊਸ ਵੱਲੋਂ 29,549, ਐੱਫ ਸੀ ਆਈ ਵੱਲੋਂ 83 ਅਤੇ ਪ੍ਰਾਈਵੇਟ ਵਪਾਰੀਆਂ ਵੱੱਲੋਂ 15 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।