ਬਠਿੰਡਾ ਜ਼ਿਲ੍ਹੇ ’ਚ 3,61,548 ਮੀਟ੍ਰਿਕ ਟਨ ਝੋਨੇ ਦੀ ਆਮਦ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦੇ ਗਈ ਫ਼ਸਲ ਦੀ 716.17 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 138085, ਮਾਰਕਫ਼ੈੱਡ ਵੱਲੋਂ 80673, ਪਨਸਪ ਵੱਲੋਂ 71894, ਪੰਜਾਬ ਵੇਅਰ ਹਾਊਸ ਵੱਲੋਂ 41433, ਐਫ.ਸੀ.ਆਈ. ਵੱਲੋਂ 258 ਅਤੇ ਪ੍ਰਾਈਵੇਟ ਤੌਰ ’ਤੇ ਵਪਾਰੀਆਂ ਵੱਲੋਂ 15 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਣਾ ਮੰਡੀਆਂ ’ਚੋਂ ਖ਼ਰੀਦੇ ਝੋਨੇ ਦੀ ਚੁਕਵਾਈ ਤਸੱਲੀਬਖ਼ਸ਼ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਡੀਆਂ ’ਚ ਝੋਨਾ ਲਿਆ ਰਹੇੇ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤਾਂ ’ਚ ਬਚਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਇਜ਼ਾਫ਼ਾ ਹੁੰਦਾ ਹੈ, ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਵੀ ਬਚਦੀ ਹੈ।
