ਨਿੱਜੀ ਫਾਇਨਾਂਸ ਕੰਪਨੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਨਿੱਜੀ ਫਾਇਨਾਂਸ ਕੰਪਨੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਪਿੰਡ ਕੁਰੜ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਮਜ਼ਦੂਰ।

ਨਵਕਿਰਨ ਸਿੰਘ
ਮਹਿਲ ਕਲਾਂ, 14 ਅਗਸਤ

ਪਿੰਡ ਕੁਰੜ ਵਿੱਚ ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਵੱਲੋਂ ਨਿੱਜੀ ਫਾਇਨਾਂਸ ਕੰਪਨੀਆਂ ਦੀ ਕਿਸ਼ਤ ਵਸੂਲੀ ਖਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਸਕੱਤਰ ਗੁਰਪ੍ਰੀਤ ਕੌਰ ਕੁਰੜ, ਪਿੰਡ ਇਕਾਈ ਦੀ ਪ੍ਰਧਾਨ ਕਰਨੈਲ ਕੌਰ ਅਤੇ ਮੀਤ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਇਸ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਨਿੱਜੀ ਫਾਇਨਾਂਸ ਕੰਪਨੀਆਂ ਅਤੇ ਮੋਦੀ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਸੀਟੀਯੂ ਦੇ ਸੂਬਾ ਜੁਆਇੰਟ ਸਕੱਤਰ ਪਰਮਜੀਤ ਕੌਰ ਗੁੰਮਟੀ, ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਸਕੱਤਰ ਗੁਰਪ੍ਰੀਤ ਕੌਰ ਕੁਰੜ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਰਾਜ ਹਰਦਾਸਪੁਰਾ ਤੇ ਭਾਗ ਸਿੰਘ ਕੁਰੜ ਨੇ ਕਿਹਾ ਕਿ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਅੰਦਰ ਜਾ ਕੇ ਔਰਤਾਂ ਉਪਰ ਦਬਾਅ ਪਾ ਕੇ ਕਿਸ਼ਤਾ ਜਬਰੀ ਵਸੂਲਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਇਸ ਮਸਲੇ ’ਤੇ ਚੁੱਪ ਹੈ। ਇਸ ਮੌਕੇ ਕਰਜ਼ਾ ਮੁਕਤੀ ਔਰਤ ਸੰਘਰਸ਼ ਕਮੇਟੀ ਨੇ ਕਿਹਾ ਕਿ ਸਰਕਾਰਾਂ ਨੂੰ ਨਿੱਜੀ ਫਾਇਨਾਂਸ ਕੰਪਨੀਆਂ ਦੀ ਕਿਸੇ ਸਮਰੱਥ ਏਜੰਸੀ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਅਸਲੀਅਤ ਇਹ ਹੈ ਕਿ ਕਾਰਪੋਰੇਟ ਘਰਾਣੇ ਤੇ ਵੱਡੀਆਂ ਕੰਪਨੀਆਂ ਆਪਣੀ ਕਥਿਤ ਕਾਲੀ ਕਮਾਈ ਨੂੰ ਮਾਈਕਰੋ ਫਾਇਨਾਂਸ ਕੰਪਨੀਆਂ ਰਾਹੀਂ ਮਜ਼ਦੂਰਾਂ ਨੂੰ ਵਿਆਜ਼ ’ਤੇ ਦੇ ਕੇ ਬੈਂਕਿੰਗ ਖੇਤਰ ਵਿੱਚ ਲਿਆ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਤਾਲਾਬੰਦੀ ਕਾਰਨ ਹੋਈ ਬੇਰੁਜ਼ਗਾਰੀ ਦੇ ਮੱਦੇਨਜ਼ਰ ਸਾਰੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All