ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਪੱਤਰ ਪ੍ਰੇਰਕ ਮਹਿਲ ਕਲਾਂ, 30 ਮਾਰਚ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮਨਰੇਗਾ ਮਜ਼ਦੂਰਾਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਨੇੜਲੇ ਪਿੰਡ ਕਲਾਲ ਮਾਜਰਾ ਵਿੱਚ ਕੇਂਦਰ ਤੇ ਰਾਜ ਸਰਕਾਰ...
ਪਿੰਡ ਕਲਾਲਮਾਜਰਾ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਮਜਦੂਰ। -ਫੋਟੋ: ਨਵਕਿਰਨ
Advertisement

ਪੱਤਰ ਪ੍ਰੇਰਕ

ਮਹਿਲ ਕਲਾਂ, 30 ਮਾਰਚ

Advertisement

ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮਨਰੇਗਾ ਮਜ਼ਦੂਰਾਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਨੇੜਲੇ ਪਿੰਡ ਕਲਾਲ ਮਾਜਰਾ ਵਿੱਚ ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਮੰਗ ਕੀਤੀ ਕਿ ਮਨਰੇਗਾ ਤਹਿਤ ਦਿਹਾੜੀ 700 ਰੁਪਏ ਰੋਜ਼ਾਨਾ ਕੀਤੀ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਗੁਰਪ੍ਰੀਤ ਸਿੰਘ ਅਤੇ ਸਵਰਨ ਸਿੰਘ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਵੱਡੀਆਂ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਦੂਜੇ ਪਾਸੇ ਮਜ਼ਦੂਰਾਂ ਦੀ ਦਿਹਾੜੀ ਵਿੱਚ ਨਿਗੂਣਾ ਵਾਧਾ ਕਰਕੇ ਉਸਦਾ ਵੀ ਚੋਣਾਂ ਵਿੱਚ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ੀਨੀਕਰਨ ਦੇ ਮੌਜੂਦਾ ਦੌਰ ਵਿੱਚ ਮਜਦੂਰਾਂ ਲਈ ਮਨਰੇਗਾ ਹੀ ਇਕਮਾਤਰ ਸਹਾਰਾ ਹੈ ਪਰ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਬਹੁਤ ਘੱਟ ਹੈ ਜਿਸ ਕਾਰਨ ਮਹਿੰਗਾਈ ਦੇ ਦੌਰ ’ਚ ਉਨ੍ਹਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ।

ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਦੇ ਹਿਸਾਬ ਨਾਲ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ, ਪੂਰਾ ਸਾਲ ਕੰਮ ਦਿੱਤਾ ਜਾਵੇ, ਕੰਮ ਕਰਦੇ ਸਮੇਂ ਹਾਦਸੇ ਵਿੱਚ ਮਜ਼ਦੂਰ ਦੀ ਮੌਤ ਹੋ ਜਾਣ ’ਤੇ ਉਸਦੇ ਪਰਿਵਾਰ ਨੂੰ ਪੰਜ ਲੱਖ ਬੀਮਾ ਯੋਜਨਾ ਤਹਿਤ ਵਿਸ਼ੇਸ਼ ਫੰਡ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਬਣਦਾ 10 ਫੀਸਦ ਹਿੱਸਾ ਵੀ ਨਹੀਂ ਪਾਇਆ ਗਿਆ ਅਤੇ ਨਾ ਹੀ ਪੰਜ ਕਿਲੋਮੀਟਰ ਦੀ ਦੂਰੀ ’ਤੇ ਕੰਮ ਕਰਦੇ ਮਜ਼ਦੂਰਾਂ ਲਈ ਕਿਰਾਇਆ ਦਿੱਤਾ ਜਾ ਰਿਹਾ ਹੈ।

Advertisement