ਅਰੁਣ ਨਾਰੰਗ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼
Advertisement
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਮੀਂਹ ਕਾਰਨ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਦਾ ਮੁਲਾਂਕਣ ਕਰਨ ਲਈ ਕੰਮ ਕਰ ਰਹੇ ਹਨ। ਅੱਜ ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੀਂਹ ਪ੍ਰਭਾਵਿਤ ਪਿੰਡਾਂ ਤੇਲੂਪੁਰਾ, ਖੂਈਆਂ ਸਰਵਰ, ਹਰੀਪੁਰਾ, ਦੀਵਾਨਖੇੜਾ ਅਤੇ ਗਿੱਡਾਂਵਾਲੀ ਦਾ ਦੌਰਾ ਕੀਤਾ। ਉਨ੍ਹਾਂ ਨਾਲ ਐੱਸਡੀਐੱਮ ਕ੍ਰਿਸ਼ਨਪਾਲ ਰਾਜਪੂਤ ਅਤੇ ਡਰੇਨੇਜ਼ ਵਿਭਾਗ, ਨਹਿਰੀ ਵਿਭਾਗ, ਬਿਜਲੀ ਬੋਰਡ, ਬਾਗਬਾਨੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਸਨ।
ਅਰੁਣ ਨਾਰੰਗ ਨੇ ਖੇਤਾਂ ਅਤੇ ਬਾਗਾਂ ਵਿੱਚੋਂ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਸਾਰੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈ ਭਾਰੀ ਬਾਰਸ਼ ਅਤੇ ਹੜ੍ਹ ਦੇ ਪਾਣੀ ਨੇ ਬਹੁਤ ਸਾਰੇ ਘਰ ਤਬਾਹ ਕਰ ਦਿੱਤੇ ਅਤੇ ਬਿਜਲੀ ਦੇ ਖੰਭੇ ਢਾਹ ਦਿੱਤੇ। ਕਈ ਦਿਨਾਂ ਤੋਂ ਹੜ੍ਹ ਕਾਰਨ ਕਿਸਾਨਾਂ ਦੇ ਬਾਗ ਅਤੇ ਸਬਜ਼ੀਆਂ ਤਬਾਹ ਹੋ ਗਈਆਂ। ਇਸ ਲਈ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਹਦਾਇਤ ਕੀਤੀ ਗਈ ਹੈ ਕਿ ਉਹ ਮੀਂਹ ਕਾਰਨ ਬਾਗਾਂ ਅਤੇ ਸਬਜ਼ੀਆਂ ਨੂੰ ਹੋਏ ਨੁਕਸਾਨ ਦਾ ਵਿਸ਼ੇਸ਼ ਸਰਵੇਖਣ ਕਰਨ ਤਾਂ ਜੋ ਐੱਸਡੀਐੱਮ ਇੱਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪ ਸਕਣ ਤਾਂ ਜੋ ਬਾਗਬਾਨਾਂ ਨੂੰ ਢੁੱਕਵਾਂ ਮੁਆਵਜ਼ਾ ਮਿਲ ਸਕੇ।
Advertisement
Advertisement