ਆਸ਼ਾ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਮਾਨਸਾ ਦੀਆਂ ਜ਼ਿਲ੍ਹੇ ਕਚਹਿਰੀਆਂ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾਇਆ। ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਛੇਤੀ ਹੱਲ ਕਰਨ ਦੀ ਮੰਗ ਕੀਤੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ...
ਮਾਨਸਾ ਦੀਆਂ ਜ਼ਿਲ੍ਹੇ ਕਚਹਿਰੀਆਂ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾਇਆ। ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਛੇਤੀ ਹੱਲ ਕਰਨ ਦੀ ਮੰਗ ਕੀਤੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਲੰਬੇ ਸਮੇਂ ਬਹੁਤ ਹੀ ਘੱਟ ਤਨਖਾਹਾਂ ’ਤੇ ਕੰਮ ਕਰ ਰਹੀਆਂ ਹਨ।
ਯੂਨੀਅਨ ਦੀ ਸੂਬਾ ਆਗੂ ਕਿਰਨਦੀਪ ਕੌਰ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਵੀ ਕੀਤਾ ਅਤੇ ਸਰਕਾਰ ਦੇ ਨੁਮਾਇੰਦਿਆਂ ਅਤੇ ਮੰਤਰੀਆਂ ਨਾਲ ਮੀਟਿੰਗ ਵੀ ਹੋਈਆਂ ਹਨ ਪਰ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ, ਜਦੋਂ ਕਿ ਇਹੀ ਤਨਖਾਹ ਹਰਿਆਣਾ ਵਿੱਚ 6000 ਰੁਪਏ ਪ੍ਰਤੀ ਮਹੀਨਾ ਆਸ਼ਾ ਵਰਕਰਾਂ ਨੂੰ ਦਿੱਤੀ ਜਾ ਰਹੀ ਹੈ। ਜਥੇਬੰਦਕ ਆਗੂ ਸੁਖਜੀਤ ਕੌਰ ਅਤੇ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਵਿੱਚ ਮਤਭੇਦ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਉਨ੍ਹਾਂ ਤੋਂ ਏ ਐੱਨ ਐੱਮ ਦਾ ਟੈਸਟ ਲਿਆ ਗਿਆ, ਜਿਸ ਨੂੰ ਉਨ੍ਹਾਂ ਨੇ ਪਾਸ ਕਰ ਲਿਆ ਹੈ, ਪਰ ਹਾਲੇ ਤੱਕ ਉਨ੍ਹਾਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

