ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦਫ਼ਤਰ ਘੇਰਿਆ

ਆਸ਼ਾ ਵਰਕਰਾਂ ਨੇ ਸਿਵਲ ਸਰਜਨ ਦਫ਼ਤਰ ਘੇਰਿਆ

ਮੋਗਾ ਵਿੱਚ ਆਸ਼ਾ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕੀਤਾ ਗਿਆ ਘਿਰਾਓ।

ਮਹਿੰਦਰ ਸਿੰਘ ਰੱਤੀਆਂ

ਮੋਗਾ, 2 ਮਾਰਚ 

ਇਥੇ  ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ  ਵੱਲੋਂ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਡਰੋਲੀ ਦੀ ਅਗਵਾਈ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਕੋਵਿਡ ਤੇ ਰੈਗੂਲਰ ਮਾਣ ਭੱਤਾ ਨਾ ਮਿਲਣ ਕਾਰਨ ਅੱਜ ਸਿਵਲ ਸਰਜਨ ਦਫਤਰ  ਦਾ ਘਿਰਾਓ ਕਰਕੇ ਲੇਖਾਕਾਰ ਖ਼ਿਲਾਫ਼ ਨਾਅਰੇਬਾਜ਼ੀ  ਕੀਤੀ ਗਈ। 

ਇਸ ਮੌਕੇ ਜੱਥੇਬੰਦੀ ਵੱਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ ਜ਼ਿਲ੍ਹਾ ਲੇਖਾਕਾਰ ਦੇ ਦਫਤਰ ਨੂੰ ਤਾਲਾ ਲਗਾਉਣ ਦੀ ਧਮਕੀ ਦਿੱਤੇ ਜਾਣ ਤੋਂ ਬਾਅਦ ਤੁਰੰਤ ਉਚ ਅਧਿਕਾਰੀਆਂ ਨੇ ਲੇਖਾਕਾਰ ਦੀ ਜਵਾਬ ਤਲਬੀ ਲਈ ਚਿੱਠੀ ਲਿਖਣ ਦੇ ਨਾਲ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਤਿੰਨ ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਲੇਖਾਕਾਰ ਅਫਸਰਾਂ ਦੀ ਮੀਟਿੰਗ ਸੱਦੀ ਗਈ ਜਿਸ ਵਿੱਚ ਉਨ੍ਹਾਂ ਨੂੰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਅਦਾਇਗੀ ਸਬੰਧੀ ਸਾਰਾ ਰਿਕਾਰਡ ਲੈ ਕੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਬੱਜਟ ਦੀ ਡਿਮਾਂਡ ਤਿਆਰ ਕਰਕੇ ਸਟੇਟ ਨੂੰ ਤੁਰੰਤ ਭੇਜੀ ਜਾ ਸਕੇ। 

ਸਹਾਇਕ ਸਿਵਲ ਸਰਜਨ ਡਾ ਜਸਵੰਤ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਆਸ਼ਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ  ਦੋ ਹਫਤਿਆਂ ਵਿੱਚ ਸਾਰੇ ਬਕਾਇਆਂ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਇਸ ਮੌਕੇ ਮਲਟੀਪਰਪਜ ਹੈਲਥ ਐਂਪਲਾਈਜ ਯੂਨੀਅਨ  ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮਹਿੰਦਰ ਪਾਲ ਲੂੰਬਾ ਤੇ ਹਰਦੀਪ ਸਿੰਘ ਢੁਡੀਕੇ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਦੀ ਨਾਲਾਇਕੀ ਤੇ ਲੇਖਾਕਾਰ ਦੀ ਅਣਗਹਿਲੀ ਦੀ ਨਿਖ਼ੇਧੀ ਕੀਤੀ। ਇਸ ਮੌਕੇ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ, ਕੈਸ਼ੀਅਰ ਕਿਰਨਦੀਪ ਕੌਰ, ਕੁਲਵੰਤ ਕੌਰ, ਰਾਮ ਪਿਆਰੀ ਆਸ਼ਾ ਫੈਸਿਲੀਟੇਟਰ, ਪਰਮਜੀਤ ਕੌਰ, ਜਿੰਦਰਪਾਲ ਕੌਰ, ਗਫੂਰਾਂ ਬੀਬੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਨੂੰ ਅਕਤੂਬਰ 2020 ਤੋਂ ਬਾਅਦ ਕੋਵਿਡ ਦਾ ਇਨਸੈਂਟਿਵ ਜਦੋਂਕਿ ਰੈਗੂਲਰ ਇਨਸੈਂਟਿਵ ਦਸੰਬਰ ਤੋਂ ਬਾਅਦ ਨਹੀਂ ਮਿਲਿਆ ਜਿਸ ਸਬੰਧੀ 9, 16 ਤੇ 23 ਫਰਵਰੀ ਨੂੰ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤੇ ਗਏ ਸਨ ਪਰ ਫਿਰ ਵੀ ਇਸ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਅੱਜ ਮਜਬੂਰਨ ਸਾਨੂੰ ਅੱਜ ਦਫਤਰ ਦਾ ਘਿਰਾਓ ਕਰਨਾ ਪਿਆ।  

ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ

ਫਾਜ਼ਿਲਕਾ (ਨਿਜੀ ਪੱਤਰ ਪ੍ਰੇਰਕ) ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਫੈਸਲੇ ਦੇ ਮੁਤਾਬਕ ਅੱਜ ਪੀਡਬਲਯੂਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਸ਼ਾਖਾ ਨਗਰ ਕੌਂਸਲ ਵੱਲੋਂ ਇਕਾਈ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਭੁੱਖ ਹੜਤਾਲ ਕੀਤੀ ਗਈ।  ਭੁੱਖ ਹੜਤਾਲ ’ਚ ਕੁਲਬੀਰ ਸਿੰਘ ਢਾਬਾਂ, ਕੁਲਵੰਤ ਰਾਏ ਗਾਬਾ, ਸੁਰਿੰਦਰ ਕੁਮਾਰ, ਅਮਿ੍ਰਤ ਲਾਲ ਯਾਦਵ ਅਤੇ ਸੰਜੀਵ ਕੁਮਾਰ ਸੇਤੀਆ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ 6ਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਬਾਕੀ ਰਹਿੰਦੀਆਂ ਡੀ.ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ, ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਮਿਡ-ਡੇਅ ਮੀਲ ਕਰਮਚਾਰੀਆਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All