ਕੌਂਸਲ ਪ੍ਰਧਾਨ ਦੀ ਚੋਣ ਲਈ ਆਸ਼ੂ ਵੱਲੋਂ ਕੋਟਕਪੂਰਾ ਦਾ ਦੌਰਾ

ਕੌਂਸਲ ਪ੍ਰਧਾਨ ਦੀ ਚੋਣ ਲਈ ਆਸ਼ੂ ਵੱਲੋਂ ਕੋਟਕਪੂਰਾ ਦਾ ਦੌਰਾ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ।

ਭਾਰਤ ਭੂਸ਼ਨ ਆਜ਼ਾਦ 

ਕੋਟਕਪੂਰਾ, 14 ਅਪਰੈਲ

ਕਾਂਗਰਸ ਦੀ ਖਾਨਾਜ਼ੰਗੀ ਕਾਰਨ ਲਟਕ ਰਹੀ ਕੋਟਕਪੂਰਾ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਕੌਂਸਲਰਾਂ ਦੇ ਰੁੱਖ਼ ਜਾਨਣ ਲਈ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇਥੇ ਇਕ ਹੋਟਲ ’ਚ ਸ਼ਹਿਰ ਦੇ ਕਾਂਗਰਸੀ ਕੌਂਸਲਰਾਂ ਨਾਲ ਗੱਲ ਕੀਤੀ ਤੇ ਜਾਣਕਾਰੀ ਹਾਸਲ ਕੀਤੀ ਕਿ ਪ੍ਰਧਾਨਗੀ ਲਈ ਉਹ ਕਿਸ ਉਮੀਦਵਾਰ ਨੂੰ ਯੋਗ ਸਮਝਦੇ ਹਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜੇ ਹੇਠਲੇ ਪੱਧਰ ’ਤੇ ਕੋਈ ਸਹਿਮਤੀ ਬਣਦੀ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਆਪਣੀ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਦੇਣਗੇ ਜਿਸ ਤੋਂ ਬਾਅਦ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਲਈ ਕਾਬਲੀਅਤ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਪਾਰਟੀ ਅੰਦਰ ਵੱਧ ਰਹੀ ਧੜੇਬੰਦੀ ਬਾਰੇ ਬੋਲਦਿਆਂ ਉਨ੍ਹਾਂ ਆਖਿਆ ਕਿ ਪਾਰਟੀਆਂ ਵਿਚ ਇਕ-ਦੂਜੇ ਤੋਂ ਅੱਗੇ ਵਧਣ ਦੀ ਹੌੜ ਹੁੰਦੀ ਹੈ ਜਿਸ ਨੂੰ ਮੀਡੀਆ ਧੜੇਬੰਦੀ ਦਾ ਨਾਂ ਦੇ ਦਿੰਦਾ ਹੈ ਤੇ ਅਸੀਂ ਮਗਰੋਂ ਉਸ ਨੂੰ ਸ਼ਾਂਤ ਕਰਨ ਲਈ ਆ ਜਾਂਦੇ ਹਾਂ। ਇਸ ਤਰ੍ਹਾਂ ਦਾ ਸਿਲਸਿਲਾ ਚਲਦਾ ਹੀ ਆ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਦੀ ਲਿਆਕਤ ਤੇ ਪ੍ਰਬੰਧਕੀ ਤਜ਼ਰਬੇ ਦਾ ਖਾਸ ਖਿਆਲ ਰੱਖਿਆ ਜਾਵੇ। ਬਾਕੀ ਮਾਮਲਾ ਹਾਈ ਕੋਰਟ ਵਿਚ ਚੱਲ ਰਿਹਾ ਹੈ ਤੇ ਅਦਾਲਤ ਜੋ ਹੁਕਮ ਦੇਵੇਗੀ, ਉਸ ਮੁਤਾਬਕ ਅਮਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਨਿੱਜੀ ਸਲਾਹਕਾਰ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਪ੍ਰਧਾਨਗੀ ਦੀ ਚੋਣ ਵਾਸਤੇ ਅਬਜਰਬਰ ਨਿਯੁਕਤ ਕੀਤੇ ਗਏ ਹਨ। ਸ਼੍ਰੀ ਭਾਰਤ ਭੂਸ਼ਨ ਆਸ਼ੂ ਨੂੰ ਫ਼ਰੀਦਕੋਟ ਜ਼ਿਲ੍ਹੇ ਦਾ ਆਬਜ਼ਰਵਰ ਨਿਯੁਕਤ ਗਿਆ ਹੈ। ਉਹ ਇਸ ਲਈ ਕੋਟਕਪੂਰਾ ਪਹੁੰਚੇ ਸਨ।

ਦੱਸਣਯੋਗ ਹੈ ਕਿ ਕੋਟਕਪੂਰਾ ਨਗਰ ਕੌਂਸਲ ਦੀ ਪ੍ਰਧਾਨਗੀ ਸਬੰਧੀ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਿਹਾ ਹੈ।

ਕਾਂਗਰਸ ਹਾਈ ਕਮਾਂਡ ਨੂੰ ਸੌਂਪੀ ਜਾਵੇਗੀ ਰਿਪੋਰਟ

ਜੈਤੋ (ਸ਼ਗਨ ਕਟਾਰੀਆ): ਅੱਜ ਸਵੇਰੇ ਇਥੇ ਪਹੁੰਚੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪ੍ਰਧਾਨਗੀ ਦੀ ਤਾਣੀ ਸੁਲਝਾਉਣ ਲਈ ਪਹਿਲਾਂ ਨਗਰ ਕੌਂਸਲ ਵਿਚ ਕਾਂਗਰਸੀ ਕੌਂਸਲਰਾਂ ਅਤੇ ਸੰਸਦ ਮੈਂਬਰ ਮੁਹੰਮਦ ਸਦੀਕ ਨਾਲ ਗੱਲਬਾਤ ਕੀਤੀ। ਉਸ ਤੋਂ ਬਾਅਦ ਉਹ ਸ੍ਰੀ ਸਦੀਕ ਦੀ ਮੇਜ਼ਬਾਨੀ ਕਬੂਲਦਿਆਂ ਉਨ੍ਹਾਂ ਦੀ ਸਥਾਨਕ ਰਿਹਾਇਸ਼ ’ਤੇ ਵੀ ਗਏ। ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਦੇ ਰੇੜ੍ਹਕੇ ਸਬੰਧੀ ਪੱਤਰਕਾਰਾਂ ਵੱਲੋਂ ਕਾਂਗਰਸ ਦੇ ਦੋ ਗੁੱਟਾਂ ਦੀ ‘ਖਿੱਚੋਤਾਣ’ ਬਾਰੇ ਪ੍ਰਤੀਕਰਮ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਹੈ। ਪਾਰਟੀ ਤੋਂ ਬਾਗੀ ਹੋ ਕੇ ਨਗਰ ਕੌਂਸਲ ਚੋਣਾਂ ’ਚ ਕਾਂਗਰਸੀ ਉਮੀਦਵਾਰ ਨੂੰ ਹਰਾਉਣ ਵਾਲਿਆਂ ਨੂੰ ਮੁੜ ਕਾਂਗਰਸ ’ਚ ਸ਼ਾਮਲ ਕਰਨ ਬਾਰੇ ਸ੍ਰੀ ਆਸ਼ੂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪ੍ਰਧਾਨਗੀ ਦਾ ਤਾਜ ਕਿਸ ਗਰੁੱਪ ਜਾਂ ਕਿਸ ਕੌਂਸਲਰ ’ਤੇ ਪੈਣ ਬਾਰੇ ਵੀ ਉਨ੍ਹਾਂ ਇਹ ਕਹਿ ਕੇ ਟਾਲ ਦਿੱਤਾ ਕਿ ਉਹ ਇਸ ਬਾਰੇ ਪਾਰਟੀ ਹਾਈ ਕਮਾਂਡ ਨੂੰ ਦੱਸ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All