DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asian Games: ਏਸ਼ਿਆਈ ਖੇਡਾਂ ’ਚ ਤਗ਼ਮਾ ਜਿੱਤਣ ਵਾਲੇ ਸਤਨਾਮ ਦਾ ਸਵਾਗਤ

ਏਸ਼ਿਆਈ ਖੇਡਾਂ ਵਿੱਚ ਰੋਇੰਗ ਡਬਲ ਸਕੱਲਜ਼ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਸਤਨਾਮ ਸਿੰਘ ਦੇ ਅੱਜ ਮਾਨਸਾ ਰੇਲਵੇ ਸਟੇਸ਼ਨ ’ਤੇ ਪੁੱਜਣ ਸਮੇਂ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਸਤਨਾਮ ਸਿੰਘ ਦਾ ਸਵਾਗਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ। -ਫੋਟੋ: ਸੁਰੇਸ਼
Advertisement

ਏਸ਼ਿਆਈ ਖੇਡਾਂ ਵਿੱਚ ਰੋਇੰਗ ਡਬਲ ਸਕੱਲਜ਼ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਸਤਨਾਮ ਸਿੰਘ ਦੇ ਅੱਜ ਮਾਨਸਾ ਰੇਲਵੇ ਸਟੇਸ਼ਨ ’ਤੇ ਪੁੱਜਣ ਸਮੇਂ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਓਲੰਪੀਅਨ ਖਿਡਾਰੀ ਸਵਰਨ ਸਿੰਘ ਵਿਰਕ ਵੀ ਪੁੱਜੇ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦਾ ਨਾਮ ਸਤਨਾਮ ਸਿੰਘ ਨੇ ਦੁਨੀਆਂ ਭਰ ਵਿੱਚ ਰੋਸ਼ਨ ਕਰ ਦਿੱਤਾ। ਉਹ ਇਸ ਸਮੇਂ ਭਾਰਤੀ ਨੇਵੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ।

ਐੱਸ ਡੀ ਐੱਮ ਮਾਨਸਾ ਬਲਜੀਤ ਕੌਰ ਨੇ ਵੀ ਸਤਨਾਮ ਸਿੰਘ ਨੂੰ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਉਹ ਭਵਿੱਖ ’ਚ ਵੀ ਇਸੇ ਤਰ੍ਹਾਂ ਮੁਲਕ ਦਾ ਨਾਮ ਰੋਸ਼ਨ ਕਰਦੇ ਰਹਿਣਗੇ।

Advertisement

ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਪੱਧਰ ’ਤੇ ਹੈਂਡਬਾਲ ਖੇਡਦਿਆਂ ਓਲੰਪੀਅਨ ਸਵਰਨ ਸਿੰਘ ਵਿਰਕ ਦੀ ਪ੍ਰੇਰਨਾ ਨਾਲ 2018 ਵਿੱਚ ਰੋਇੰਗ ਨਾਲ ਜੁੜੇ। ਇਸ ਤੋਂ ਬਾਅਦ ਮਿਹਨਤ ਕਰਦਿਆਂ ਉਨ੍ਹਾਂ ਨੇ ਕੌਮੀ ਪੱਧਰ ’ਤੇ ਆਪਣੀ ਪਛਾਣ ਬਣਾਈ। ਉਹ 2023 ਦੀਆਂ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਕੁਆਡਰਪਲ ਸਕੱਲਜ਼ ਟੀਮ ਨਾਲ ਕਾਂਸੀ ਦਾ ਤਗ਼ਮਾ ਵੀ ਜਿੱਤ ਚੁੱਕੇ ਹਨ। ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਵਿੱਚ ਸਿੰਗਲ ਸਕੱਲਜ਼ ਵਿੱਚ ਸੋਨ ਤਗ਼ਮਾ ਵੀ ਉਨ੍ਹਾਂ ਦੇ ਨਾਮ ਹੈ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਸ਼ਾਲੂ ਰਾਣੀ ਤੇ ਮਨਪ੍ਰੀਤ ਸਿੰਘ ਵੀ ਮੌਜੂਦ ਹਨ।

Advertisement

ਇਸੇ ਦੌਰਾਨ ਸਤਨਾਮ ਸਿੰਘ ਦਾ ਉਸ ਦੇ ਪਿੰਡ ਫੱਤਾ ਮਾਲੋਕਾ ਪਹੁੰਚਣ ’ਤੇ ਇਲਾਕੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ। ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਪਿੰਡ ਵਿੱਚ ਲੋਕ ਮਿਲਣੀ ਸਮਾਗਮ ਕਰ ਰਹੇ ਹਨ ਜਿਸ ਦੌਰਾਨ ਸਤਨਾਮ ਸਿੰਘ ਦਾ ਪੰਜਾਬ ਸਰਕਾਰ ਵੱਲੋਂ ਉਸ ਦੇ ਪਿੰਡ ਵਿੱਚ ਸਨਮਾਨ ਕੀਤਾ ਜਾਵੇਗਾ।

Advertisement
×