ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਕਤਸਰ ’ਚ ਦਿਵਿਆਂਗਾਂ ਨੂੰ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ 37 ਅੰਗਹੀਣ ਵਿਅਕਤੀਆਂ ਨੂੰ ਉਨ੍ਹਾਂ ਦੇ ਗੁਜ਼ਾਰੇ ਲਈ ਤੀਹ ਹਜ਼ਾਰ ਰੁਪਏ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੀ ਗਈ। ਅਰਵਿੰਦਰ ਪਾਲ ਸਿੰਘ...
ਮੁਕਤਸਰ ਵਿੱਚ ਦਿਵਿਆਂਗਾਂ ਨੂੰ ਸਹਾਇਤਾ ਰਾਸ਼ੀ ਭੇਟ ਕਰਦੇ ਹੋਏ ਕਸ਼ਮੀਰ ਸਿੰਘ।
Advertisement

ਸ੍ਰੀ ਮੁਕਤਸਰ ਸਾਹਿਬ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ 37 ਅੰਗਹੀਣ ਵਿਅਕਤੀਆਂ ਨੂੰ ਉਨ੍ਹਾਂ ਦੇ ਗੁਜ਼ਾਰੇ ਲਈ ਤੀਹ ਹਜ਼ਾਰ ਰੁਪਏ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ, ਡਾਕਟਰ ਐੱਸਪੀ ਸਿੰਘ ਓਬਰਾਏ ਵੱਲੋਂ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਹਰ ਮਹੀਨੇ ਸਹਾਇਤਾ ਰਾਸ਼ੀ ਭੇਜੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ, ਬਲਵਿੰਦਰ ਸਿੰਘ ਬਰਾੜ, ਬਰਨੇਕ ਸਿੰਘ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਸੁਖਬੀਰ ਸਿੰਘ ਜ਼ੈਲਦਾਰ, ਬੀਬੀ ਪਰਮਜੀਤ ਕੌਰ ਬਰਾੜ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement