ਪੱਤਰ ਪ੍ਰੇਰਕ
ਧਨੌਲਾ, 13 ਫਰਵਰੀ
ਬੀਤੀ ਰਾਤ ਬਡਬਰ ਟੌਲ ਪਲਾਜ਼ਾ ਨਜ਼ਦੀਕ ਹੋਏ ਹਾਦਸੇ ਵਿੱਚ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਾਇਕ ਡਾਇਰੈਕਟਰ ਵਿਜੈ ਭਾਸਕਰ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਮੋਟਰਸਾਈਕਲ ਰਾਹੀਂ ਉਹ ਆਪਣੇ ਘਰ ਲੌਂਗੋਵਾਲ ਜਾ ਰਹੇ ਸਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਐਸਐਚਓ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇਕਾਰਵਾਈ ਸ਼ੁਰੂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਚੰਗੀਆਂ ਸੇਵਾਵਾਂ ਕਾਰਨ ਵਿਜੇ ਭਾਸਕਰ ਸਟੇਟ ਐਵਾਰਡ ਵੀ ਹਾਸਲ ਕਰ ਚੁੱਕੇ ਸਨ।