ਭੁੱਚੋ ਮੰਡੀ: ਸਰਕਾਰੀ ਕੰਨਿਆ ਹਾਈ ਸਕੂਲ ਵਿੱਚ ਅਥਲੈਟਿਕਸ ਮੀਟ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਵਰਿੰਦਰ ਗਰਗ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਜ਼ਿਲ੍ਹਾ ਡਿਪਟੀ ਸਿੱਖਿਆ ਅਫਸਰ ਇਕਬਾਲ ਸਿੰਘ ਵਿਸ਼ੇਸ਼ ਮਹਿਮਾਨ ਸਨ। ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲੀ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਵਿਦਿਆਰਥਣਾਂ ਨੇ ਗਲਾਸ ਦੌੜ, ਸਾਈਕਲ ਦੌੜ, ਤਿੰਨ ਲੱਤੀ ਦੌੜ ਅਤੇ ਨਿੰਬੂ ਦੌੜ ਅਤੇਗਿੱਧੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ। -ਪੱਤਰ ਪ੍ਰੇਰਕ