ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਦੀ ਸਰਕਾਰ ਦੌਰਾਨ ਦਲਿਤਾਂ ’ਤੇ ਜ਼ੁਲਮ ਵਧੇ: ਅਰਸ਼ੀ

‘ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਈ ਹੈ, ਦਲਿਤਾਂ ਉੱਤੇ ਜ਼ੁਲਮਾਂ ਵਿੱਚ ਡੇਢ ਗੁਣਾ ਅਤੇ ਦਲਿਤ ਜਨਜਾਤੀਆਂ ਖਿਲਾਫ਼ ਜੁਰਮਾਂ ਵਿੱਚ ਦੁੱਗਣਾ ਵਾਧਾ ਹੋਇਆ ਹੈ।’ ਇਹ ਵਿਚਾਰ ‘ਨੈਸ਼ਨਲ ਕਰਾਈਮ ਰਿਕਾਰਡ ਬਿਊਰੋ’ ਦੇ ਹਵਾਲੇ ਨਾਲ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ...
ਮੀਟਿੰਗ ਮਗਰੋਂ ਕਾਮਰੇਡ ਹਰਦੇਵ ਅਰਸ਼ੀ ਅਤੇ ਹੋਰ ਆਗੂ।
Advertisement

‘ਜਦੋਂ ਦੀ ਭਾਜਪਾ ਸਰਕਾਰ ਕੇਂਦਰ ਦੀ ਸੱਤਾ ’ਤੇ ਕਾਬਜ਼ ਹੋਈ ਹੈ, ਦਲਿਤਾਂ ਉੱਤੇ ਜ਼ੁਲਮਾਂ ਵਿੱਚ ਡੇਢ ਗੁਣਾ ਅਤੇ ਦਲਿਤ ਜਨਜਾਤੀਆਂ ਖਿਲਾਫ਼ ਜੁਰਮਾਂ ਵਿੱਚ ਦੁੱਗਣਾ ਵਾਧਾ ਹੋਇਆ ਹੈ।’ ਇਹ ਵਿਚਾਰ ‘ਨੈਸ਼ਨਲ ਕਰਾਈਮ ਰਿਕਾਰਡ ਬਿਊਰੋ’ ਦੇ ਹਵਾਲੇ ਨਾਲ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਹਰਦੇਵ ਅਰਸ਼ੀ ਨੇ ਭਾਰਤੀ ਕਮਿਊਨਿਸਟ ਪਾਰਟੀ ਫਰੀਦਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਾਬਕਾ ਵਿਧਾਇਕ ਕਾਮਰੇਡ ਅਰਸ਼ੀ ਨੇ ਦੇਸ਼ ਦੀ ਸਰਵਉੱਚ ਅਦਾਲਤ ਦੇ ਮੁੱਖ ਜੱਜ ਜਸਟਿਸ ਗਵਈ ’ਤੇ ਵਕੀਲ ਵੱਲੋਂ ਜੁੱਤੀ ਉਛਾਲੇ ਜਾਣ ਅਤੇ ਹਰਿਆਣਾ ਦੇ ਐਡੀਸ਼ਨਲ ਡੀਜੀਪੀ ਵੱਲੋਂ ਸੀਨੀਅਰ ਅਧਿਕਾਰੀਆਂ ਤੋਂ ਸਤਾਏ ਜਾਣ ਕਰਕੇ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇ ਦਲਿਤ ਸਮਾਜ ਨਾਲ ਸਬੰਧਤ ਇਹ ਉੱਚ ਅਧਿਕਾਰੀ ਵੀ ਸਮਾਜਿਕ ਜਬਰ ਦਾ ਸ਼ਿਕਾਰ ਹੋ ਸਕਦੇ ਹਨ ਤਾਂ ਫਿਰ ਆਮ ਦਲਿਤ ਮਨੁੱਖ ਨਾਲ ਕੀ ਸਲੂਕ ਹੁੰਦਾ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਪਾਰਟੀ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਕੌਸ਼ਲ ਨੇ ਪਿਛਲੇ ਦਿਨੀਂ ਪਾਰਟੀ ਦੇ ਚੰਡੀਗੜ੍ਹ ਵਿੱਚ ਹੋਏ ਕੌਮੀ ਮਹਾਸੰਮੇਲਨ ਅਤੇ ਮੁਹਾਲੀ ਵਿੱਚ ਕੀਤੀ ਰੈਲੀ ਵਿੱਚ ਜ਼ਿਲ੍ਹੇ ਦੇ ਯੋਗਦਾਨ ਬਾਰੇ ਰਿਪੋਰਟ ਪੇਸ਼ ਕੀਤੀ ਜਿਸ ਨੂੰ ਜ਼ਿਲ੍ਹਾ ਕੌਂਸਲ ਨੇ ਸਰਬ ਸੰਮਤੀ ਨਾਲ ਪ੍ਰਵਾਨ ਕੀਤਾ। ਇਸ ਸਮੇਂ ਇਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਹੜ੍ਹਾਂ ਕਾਰਨ ਨੁਕਸਾਨੇ ਮਕਾਨਾਂ ਦੀਆਂ ਮੁਰੰਮਤ ਲਈ ਗਰਾਂਟਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ ਮਾਸਟਰ ਗੁਰਚਰਨ ਸਿੰਘ ਮਾਨ, ਗੋਰਾ ਪਿਪਲੀ, ਇੰਦਰਜੀਤ ਸਿੰਘ ਗਿੱਲ, ਸੁਖਜਿੰਦਰ ਸਿੰਘ, ਸ਼ਸ਼ੀ ਸ਼ਰਮਾ, ਮਨਜੀਤ ਕੌਰ ਅਤੇ ਕਾਮਰੇਡ ਸ਼ਾਮ ਸੁੰਦਰ ਹਾਜ਼ਰ ਸਨ।

Advertisement
Advertisement
Show comments