ਮਜ਼ਦੂਰ ਆਗੂ ’ਤੇ ਹਮਲਾ: ਦਿਹਾਤੀ ਮਜ਼ਦੂਰ ਸਭਾ ਵੱਲੋਂ ਧਰਨਾ ਸ਼ੁਰੂ

ਮਜ਼ਦੂਰ ਆਗੂ ’ਤੇ ਹਮਲਾ: ਦਿਹਾਤੀ ਮਜ਼ਦੂਰ ਸਭਾ ਵੱਲੋਂ ਧਰਨਾ ਸ਼ੁਰੂ

ਥਾਣਾ ਬਰੀਵਾਲਾ ਮੂਹਰੇ ਮੁਜ਼ਾਹਰਾ ਕਰਦੇ ਹੋਏ ਦਿਹਾਤੀ ਮਜ਼ਦੂਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ

‘ਦਿਹਾਤੀ ਮਜ਼ਦੂਰ ਸਭਾ’ ਦੇ ਆਗੂ ਜਗਜੀਤ ਸਿੰਘ ਜੱਸੇਆਣਾ ’ਤੇ ਹਮਲਾ ਕਰਨ ਵਾਲੇ ਪਿੰਡ ਸੱਕਾਂਵਾਲੀ ਦੇ ਅਕਾਲੀ ਆਗੂ ਖਿਲਾਫ ਕੁੱਟਮਾਰ ਤੇ ਅਨੁਸੂਚਿਤ ਜਾਤੀ ਐਕਟ ਤਹਿਤ ਦਰਜ ਐਫਆਈਆਰ ਦੇ ਦੋ ਮਹੀਨੇ ਬਾਅਦ ਵੀ ਉਸ ਦੀ ਗ੍ਰਿਫਤਾਰੀ ਨਾ ਹੋਣ ’ਤੇ ਦਿਹਾਤੀ ਮਜ਼ਦੂਰ ਇਲਾਕਾ ਕਮੇਟੀ ਮੰਡੀ ਬਰੀਵਾਲਾ ਵੱਲੋਂ ਥਾਣਾ ਬਰੀਵਾਲਾ ਮੂਹਰੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰਸਾ, ਜਗਜੀਤ ਸਿੰਘ ਜੱਸੇਆਣਾ, ਲਖਵੀਰ ਸਿੰਘ ਤਖਤ ਮਲਾਣਾ, ਜਰਨੈਲ ਸਿੰਘ ਸੀਰਵਾਲੀ, ਪਾਰਸ ਸਿੰਘ ਲੁਬਾਣਿਆਂਵਾਲੀ, ਸੁਰਜੀਤ ਸਿੰਘ ਸੱਕਾਂਵਾਲੀ ਨੇ ਕਿਹਾ ਕਿ ਜੇ ਮੁਲਜ਼ਮ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਇਹ ਰੋਸ ਮੁਜ਼ਾਹਰਾ ਪੰਜਾਬ ਪੱਧਰ ਤੱਕ ਲੈ ਕੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਮਜ਼ਦੂਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਪੱਖਪਾਤੀ ਤੇ ਮਜ਼ਦੂਰੀ ਵਿਰੋਧੀ ਵਤੀਰੇ ਦੀ ਨਿੰਦਾ ਕੀਤੀ। ਇਸ ਦੌਰਾਨ ਥਾਣਾ ਬਰੀਵਾਲਾ ਦੇ ਮੁਖੀ ਗੁਰਵਿੰਦਰ ਸਿੰਘ ਨੇ ਮੁਜ਼ਾਹਰਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ 5 ਦਸੰਬਰ ਤੱਕ ਬਣਦੀ ਕਾਰਵਾਈ ਕਰ ਦੇਣਗੇ ਤਾਂ ਜਥੇਬੰਦੀ ਦੇ ਹਾਲ ਦੀ ਘੜੀ ਧਰਨਾ ਮੁਲਤਵੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ 5 ਦਸੰਬਰ ਤੱਕ ਗ੍ਰਿਫਤਾਰੀ ਨਾ ਹੋਈ ਤਾਂ ਉਹ ਜ਼ਿਲ੍ਹਾ ਪੱਧਰ ‘ਤੇ ਧਰਨਾ ਸ਼ੁਰੂ ਕਰ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All