Poohla village news: ਨਸ਼ਾ ਰੋਕੂ ਕਮੇਟੀ ਦੇ ਪ੍ਰਧਾਨ ’ਤੇ ਹਮਲਾ
ਪਿੰਡ ਪੂਹਲਾ ਵਿੱਚ ਨਸ਼ਿਆਂ ਦੀ ਵਿਕਰੀ ਰੋਕਣ ਲਈ ਬਣਾਈ ਗਈ ਕਮੇਟੀ ਦੇ ਪ੍ਰਧਾਨ ਜੋਬਨਜੀਤ ਸਿੰਘ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜੋਬਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਰੋਜ਼ਾਨਾ ਵਾਂਗ ਡੇਅਰੀ ਵਿੱਚ ਦੁੱਧ ਪਾਉਣ ਜਾ ਰਿਹਾ...
Advertisement
ਪਿੰਡ ਪੂਹਲਾ ਵਿੱਚ ਨਸ਼ਿਆਂ ਦੀ ਵਿਕਰੀ ਰੋਕਣ ਲਈ ਬਣਾਈ ਗਈ ਕਮੇਟੀ ਦੇ ਪ੍ਰਧਾਨ ਜੋਬਨਜੀਤ ਸਿੰਘ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜੋਬਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਰੋਜ਼ਾਨਾ ਵਾਂਗ ਡੇਅਰੀ ਵਿੱਚ ਦੁੱਧ ਪਾਉਣ ਜਾ ਰਿਹਾ ਸੀ, ਤਾਂ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ। ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਪੀੜਤ ਨੇ ਦੋਸ਼ ਲਾਇਆ ਕਿ ਐਮਰਜੈਂਸੀ ਨੰਬਰ 100 ’ਤੇ ਸੂਚਨਾ ਦੇਣ ਦੇ ਬਾਵਜੂਦ ਪੁਲੀਸ ਮੌਕੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਉਸ ਨੂੰ ਖ਼ੁਦ ਥਾਣਾ ਨਥਾਣਾ ਜਾ ਕੇ ਸ਼ਿਕਾਇਤ ਦਰਜ ਕਰਵਾਉਣੀ ਪਈ। ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Advertisement
Advertisement
×

