DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ‘ਆਪ’ ਤਿਆਰ: ਭੱਲਾ

ਪੰਜਾਬੀਆਂ ਦਾ ‘ਆਪ’ ਉੱਤੇ ਭਰੋਸਾ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਜਤਿੰਦਰ ਭੱਲਾ ਅਤੇ ਸਾਥੀ।
Advertisement
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਲੋਕ ਪਹਿਲੀਆਂ ਚੋਣਾਂ ਵਾਂਗ ਹੀ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ‘ਆਪ’ ਦਾ ਸਾਥ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸ੍ਰੀ ਭੱਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਵੀ ਲੋਕਾਂ ਨੇ ‘ਆਪ’ ਦੇ ਸਰਪੰਚਾਂ ਨੂੰ ਜਿਤਾ ਕੇ ਸੂਬੇ ਦੇ ਵਿਕਾਸ ਲਈ ਰਾਹ ਪੱਧਰਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਵੀ ਪਾਰਟੀ ਆਪਣਾ ਇਤਿਹਾਸ ਦਹੁਰਾਉਣ ਜਾ ਰਹੀ ਹੈ।

Advertisement

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਪੰਜਾਬ ਵਿੱਚੋਂ ਖਤਮ ਹੈ ਜਦਕਿ ਕਾਂਗਰਸ ਉੱਪਰਲੇ ਪੱਧਰ ਤੋਂ ਲੈ ਕੇ ਹੇਠਲੇ ਵਰਕਰਾਂ ਤੱਕ ਫੁੱਟ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸੀਆਂ ਦਾ ਆਪਸੀ ਕਾਟੋ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਪੰਜਾਬ ਲਈ ਬਿਨਾਂ ਕੁੱਝ ਕੀਤਿਆਂ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਹਨ ਅਤੇ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਰਵਾਇਤੀ ਪਾਰਟੀਆਂ ਨੂੰ ਵਿਧਾਨ ਸਭਾ ਲਈ ਉਮੀਦਵਾਰ ਤਾਂ ਛੱਡੋ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ।

Advertisement

ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮਾਰਕੀਟ ਕਮੇਟੀ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ, ਬਲਵਿੰਦਰ ਸਿੰਘ ਬੱਲ੍ਹੋ, ਬਲਜੀਤ ਬੱਲੀ, ਅਮਨਦੀਪ ਸਿੰਘ, ਮਨਜੀਤ ਸਿੰਘ, ਰਮਨਜੀਤ ਸਿੰਘ, ਵਿਕਰਮ ਲਵਲੀ, ਲਵਪ੍ਰੀਤ ਸਿੰਘ, ਰਿਪਣਦੀਪ ਸਿੰਘ, ਬੂਟਾ ਸਿੰਘ ਸੰਦੋਹਾ ਤੇ ਮਲਕੀਤ ਸਿੰਘ ਆਦਿ ਸੀਨੀਅਰ ਆਗੂ ਹਾਜ਼ਰ ਸਨ।

Advertisement
×