ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ‘ਆਪ’ ਤਿਆਰ: ਭੱਲਾ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸ੍ਰੀ ਭੱਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਵੀ ਲੋਕਾਂ ਨੇ ‘ਆਪ’ ਦੇ ਸਰਪੰਚਾਂ ਨੂੰ ਜਿਤਾ ਕੇ ਸੂਬੇ ਦੇ ਵਿਕਾਸ ਲਈ ਰਾਹ ਪੱਧਰਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਵੀ ਪਾਰਟੀ ਆਪਣਾ ਇਤਿਹਾਸ ਦਹੁਰਾਉਣ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਪੰਜਾਬ ਵਿੱਚੋਂ ਖਤਮ ਹੈ ਜਦਕਿ ਕਾਂਗਰਸ ਉੱਪਰਲੇ ਪੱਧਰ ਤੋਂ ਲੈ ਕੇ ਹੇਠਲੇ ਵਰਕਰਾਂ ਤੱਕ ਫੁੱਟ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸੀਆਂ ਦਾ ਆਪਸੀ ਕਾਟੋ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਪੰਜਾਬ ਲਈ ਬਿਨਾਂ ਕੁੱਝ ਕੀਤਿਆਂ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਹਨ ਅਤੇ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਰਵਾਇਤੀ ਪਾਰਟੀਆਂ ਨੂੰ ਵਿਧਾਨ ਸਭਾ ਲਈ ਉਮੀਦਵਾਰ ਤਾਂ ਛੱਡੋ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ।
ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮਾਰਕੀਟ ਕਮੇਟੀ ਗੋਨਿਆਣਾ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ, ਬਲਵਿੰਦਰ ਸਿੰਘ ਬੱਲ੍ਹੋ, ਬਲਜੀਤ ਬੱਲੀ, ਅਮਨਦੀਪ ਸਿੰਘ, ਮਨਜੀਤ ਸਿੰਘ, ਰਮਨਜੀਤ ਸਿੰਘ, ਵਿਕਰਮ ਲਵਲੀ, ਲਵਪ੍ਰੀਤ ਸਿੰਘ, ਰਿਪਣਦੀਪ ਸਿੰਘ, ਬੂਟਾ ਸਿੰਘ ਸੰਦੋਹਾ ਤੇ ਮਲਕੀਤ ਸਿੰਘ ਆਦਿ ਸੀਨੀਅਰ ਆਗੂ ਹਾਜ਼ਰ ਸਨ।