ਆਟੋ ਚਾਲਕ ਨੇ ਫਾਹਾ ਲਿਆ
ਸ਼ਹਿਰ ਦੇ ਬਲਾਰਾਮ ਨਗਰ ਵਿੱਚ ਰਹਿੰਦੇ 37 ਸਾਲਾ ਆਟੋ ਚਾਲਕ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਜੂਰ ਕਪੂਰਥਲਾ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਮਿਲਦਿਆਂ ਹੀ ਸਹਾਰਾ ਜਨ...
Advertisement
ਸ਼ਹਿਰ ਦੇ ਬਲਾਰਾਮ ਨਗਰ ਵਿੱਚ ਰਹਿੰਦੇ 37 ਸਾਲਾ ਆਟੋ ਚਾਲਕ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਜੂਰ ਕਪੂਰਥਲਾ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਵਿਕੀ ਕੁਮਾਰ ਆਪਣੀ ਐਂਬੂਲੈਂਸ ਸਣੇ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਤੁਰੰਤ ਥਾਣਾ ਥਰਮਲ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਨੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ। ਜਾਂਚ ਤੋਂ ਬਾਅਦ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਸਹਾਰਾ ਟੀਮ ਨੇ ਪੁਲੀਸ ਦੀ ਹਦਾਇਤ ’ਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ। ਪਰਿਵਾਰਕ ਸਰੋਤਾਂ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਥਾਣਾ ਥਰਮਲ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×