ਅਸ਼ੋਕ ਸੀਕਰੀ
ਗੁਰੂਹਰਸਹਾਏ, 26 ਅਪਰੈਲ
ਜ਼ਿਲ੍ਹਾ ਵਿਜੀਲੈਂਸ ਬਠਿੰਡਾ ਦੀ ਟੀਮ ਨੇ ਗੁਰੂਹਰਸਹਾਏ ਥਾਣੇ ਦੇ ਸਹਾਇਕ ਥਾਣੇਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂਹਰਸਹਾਏ ਵਾਸੀ ਮਨਜੀਤ ਸਿੰਘ ਦੀ ਪਤਨੀ ਭਾਰਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਸਹਾਇਕ ਥਾਣੇਦਾਰ ਇਕ ਕੇਸ ਨੂੰ ਰਫ਼ਾ ਦਫ਼ਾ ਕਰਨ ਲਈ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸਹਾਇਕ ਥਾਣੇਦਾਰ ਦੀ ਪਛਾਣ ਦਰਸ਼ਨ ਲਾਲ ਪਸਤੋਲੀਆ ਵਜੋਂ ਦੱਸੀ ਗਈ ਹੈ।