ਪੱਤਰ ਪ੍ਰੇਰਕ
ਸਮਾਲਸਰ, 29 ਅਪਰੈਲ
ਕਸਬਾ ਨੱਥੂਵਾਲਾ ਗਰਬੀ ਦੇ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮ੍ਰਿਪਾਲ ਸਿੰਘ ਸੁਖਾਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਵੱਖ-ਵੱਖ ਜਮਾਤਾਂ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।