ਧੂਰਕੋਟ ਤੇ ਭੈਣੀ ਜੱਸਾ ’ਚ ਜਾਗਰੂਕਤਾ ਕੈਂਪ
ਜ਼ਿਲ੍ਹਾ ਪਸਾਰ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਡਾ. ਅਮਨਦੀਪ ਕੌਰ ਵੱਲੋਂ ਪਿੰਡ ਧੂਰਕੋਟ ਅਤੇ ਭੈਣੀ ਜੱਸਾ ਵਿਚ ਜਾਗਰੂਕਤਾ ਕੈਂਪ ਲਗਾਕੇ ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸਾਨਾਂ ਨੂੰ ਹਾੜੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲ ਬੀਜ...
Advertisement
ਜ਼ਿਲ੍ਹਾ ਪਸਾਰ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਡਾ. ਅਮਨਦੀਪ ਕੌਰ ਵੱਲੋਂ ਪਿੰਡ ਧੂਰਕੋਟ ਅਤੇ ਭੈਣੀ ਜੱਸਾ ਵਿਚ ਜਾਗਰੂਕਤਾ ਕੈਂਪ ਲਗਾਕੇ ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸਾਨਾਂ ਨੂੰ ਹਾੜੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲ ਬੀਜ ਫ਼ਸਲਾਂ, ਦਾਲਾਂ ਅਤੇ ਸਬਜ਼ੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿਸਾਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਉਪਲੱਬਧ ਕਰਵਾਈਆਂ ਗਈਆਂ। ਪੀਏਯੂ ਸਾਹਿਤ ਵੀ ਵੰਡਿਆ ਗਿਆ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ।
Advertisement
Advertisement
×