ਨਥਾਣਾ: ਕਿਸਾਨਾਂ ਨੂੰ ਝੋਨੇ ਦੀ ਸਿਧੀ ਬਿਜਾਈ ਬਾਰੇ ਜਾਣਕਾਰੀ ਦੇਣ ਖਾਤਰ ਪਿੰਡ ਗੋਬਿੰਦਪੁਰਾ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ। ਖੇਤੀਬਾੜੀ ਸੂਚਨਾ ਅਫ਼ਸਰ ਡਾ. ਵਰਿੰਦਰ ਕੁਮਾਰ ਤੇ ਵਿਸ਼ਾ ਵਸਤੂ ਮਾਹਿਰ ਡਾ. ਜਸਵੀਰ ਸਿੰਘ ਗੁੰਮਟੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਰੂਰੀ ਹੈ ਕਿ ਬਿਜਾਈ ਤੋਂ ਪਹਿਲਾਂ ਘੱਟੋ ਘੱਟ ਦੋ ਵਾਰ ਸਿੰਜਾਈ ਜ਼ਰੂਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ 20 ਤੋਂ 25 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ। ਡਾ. ਜਗਤ ਸਿੰਘ ਨੇ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। -ਪੱਤਰ ਪ੍ਰੇਰਕ