ਮਾਨਸਾ ’ਚ ਫੂਡ ਸੇਫਟੀ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ
ਮਾਨਸਾ: ਜ਼ਿਲ੍ਹਾ ਸਿਹਤ ਅਫ਼ਸਰ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਸ਼ਹਿਰ ਮਾਨਸਾ ਵਿੱਚ ਕਰਿਆਨਾ, ਹਲਵਾਈ, ਦੋਧੀ ਅਤੇ ਬੇਕਰੀ ਨਾਲ ਸਬੰਧਤ ਕਾਰੋਬਾਰ ਕਰਨ ਵਾਲਿਆਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ...
Advertisement
ਮਾਨਸਾ: ਜ਼ਿਲ੍ਹਾ ਸਿਹਤ ਅਫ਼ਸਰ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਸ਼ਹਿਰ ਮਾਨਸਾ ਵਿੱਚ ਕਰਿਆਨਾ, ਹਲਵਾਈ, ਦੋਧੀ ਅਤੇ ਬੇਕਰੀ ਨਾਲ ਸਬੰਧਤ ਕਾਰੋਬਾਰ ਕਰਨ ਵਾਲਿਆਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋਂ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ ਗਈ। ਉਨ੍ਹਾਂ ਹਾਜ਼ਰ ਫੂਡ ਬਿਜ਼ਨੈਸ ਅਪਰੇਟਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਸਾਫ-ਸਫਾਈ, ਅਦਾਰਿਆਂ ਦੇ ਲਾਇਸੈਂਸ/ਰਜਿਸਟ੍ਰੇਸ਼ਨ ਸਬੰਧੀ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਵਾਲੀ ਜਗ੍ਹਾ ਨੂੰ ਤੰਬਾਕੂ ਰਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਫੂਡ ਸੇਫਟੀ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement